ਚੰਡੀਗੜ੍ਹ/ਜਲੰਧਰ (ਅਸ਼ਵਨੀ,ਧਵਨ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਰਕਾਰੀ ਅਮਲਾ ਕੀਮਤੀ ਮਨੁੱਖੀ ਜਾਨਾਂ ਅਤੇ ਸੰਪਤੀ ਦੀ ਰਾਖੀ ਲਈ ਸੂਬੇ ਵਿਚ ਮੋਹਲੇਧਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਵਿਚ ਸੁਧਾਰ ਲਈ ਜੰਗੀ ਪੱਧਰ ’ਤੇ ਕੰਮ ਕਰ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। 316 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ ਅਤੇ 189 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ 'ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ 26,191 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 148 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3731 ਲੋਕ ਠਹਿਰੇ ਹੋਏ ਹਨ। 15 ਜ਼ਿਲ੍ਹਿਆਂ ਦੇ 1414 ਪਿੰਡ ਅਜੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁੱਲ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਅਜੇ ਵੀ ਲਾਪਤਾ ਹਨ।
ਇਹ ਵੀ ਪੜ੍ਹੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਦਾਇਤਾਂ ਜਾਰੀ
ਡਿਪਟੀ ਕਮਿਸ਼ਨਰ ਨੇ ਤਰੇੜਾਂ ਨੂੰ ਭਰਨ ਦੇ ਕੰਮ ਦਾ ਲਿਆ ਜਾਇਜ਼ਾ, 2 ਦਿਨ ਹੋਰ ਬੰਦ ਰਹਿਣਗੇ 15 ਸਰਕਾਰੀ ਸਕੂਲ
NEXT STORY