Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    1:05:49 PM

  • jeff bezos makes a big jump know the ranking of the world s richest people

    ਅਰਬਪਤੀਆਂ ਦੀ ਸੂਚੀ 'ਚ ਵੱਡਾ ਉਲਟਫੇਰ: ਜੈੱਫ ਬੇਜ਼ੋਸ...

  • proposed ai tower in mohali is a big threat to punjab

    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ...

  • sukhpal singh khaira statement on arvind kejriwal sheesh mahal cag report

    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ

  • Edited By Shivani Attri,
  • Updated: 10 Jan, 2026 12:18 PM
Jalandhar
government radar to property deals in punjab strict instructions offices
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਪੰਜਾਬ ਸਰਕਾਰ ਨੇ ਅਚੱਲ ਜਾਇਦਾਦ (ਪ੍ਰਾਪਰਟੀ) ਦੀ ਖ਼ਰੀਦ-ਵੇਚ ਵਿਚ ਹੋ ਰਹੇ ਵੱਡੇ ਨਕਦ ਲੈਣ-ਦੇਣ ’ਤੇ ਸਖ਼ਤ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਜਨਰਲ ਆਫ਼ ਰਜਿਸਟ੍ਰੇਸ਼ਨ ਪੰਜਾਬ ਵੱਲੋਂ ਸਾਰੇ ਰਜਿਸਟ੍ਰਾਰ-ਕਮ-ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕਿਸੇ ਵੀ ਜਾਇਦਾਦ ਦੇ ਸੌਦੇ ਵਿਚ 2 ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਨਕਦ (ਕੈਸ਼) ਟ੍ਰਾਂਜੈਕਸ਼ਨ ਹੁੰਦੀ ਹੈ, ਤਾਂ ਉਸ ਦੀ ਪੂਰੀ ਰਿਪੋਰਟ ਤੁਰੰਤ ਸੂਬਾ ਮੁੱਖ ਦਫ਼ਤਰ ਭੇਜੀ ਜਾਵੇ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਚਿੱਠੀ ਵਿਚ ਦੱਸਿਆ ਗਿਆ ਹੈ ਕਿ ਇਹ ਰਿਪੋਰਟ ਅੱਗੇ ਡਾਇਰੈਕਟਰ ਇੰਟੈਲੀਜੈਂਸ ਐਂਡ ਕ੍ਰਾਈਮ ਇਨਵੈਸਟੀਗੇਸ਼ਨ ਚੰਡੀਗੜ੍ਹ ਨੂੰ ਭੇਜੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 'ਈਜ਼ੀ ਰਜਿਸਟਰੀ' ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ

ਇਸ ਸੰਦਰਭ ਵਿਚ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਸੂਬਾ ਪੱਧਰ ’ਤੇ ਅਜਿਹੇ ਸਾਰੇ ਮਾਮਲਿਆਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪ੍ਰਾਪਰਟੀ ਸੌਦਿਆਂ ਵਿਚ ਕਾਲੇ ਧਨ ਦੀ ਵਰਤੋਂ ਨਾ ਹੋਵੇ ਅਤੇ ਟੈਕਸ ਚੋਰੀ ’ਤੇ ਰੋਕ ਲਾਈ ਜਾ ਸਕੇ। ਇਕ ਸੀਨੀਅਰ ਮਾਲ ਅਧਿਕਾਰੀ ਦਾ ਕਹਿਣਾ ਹੈ ਕਿ ਸਰਕਾਰ ਦਾ ਸਾਫ਼ ਕਹਿਣਾ ਹੈ ਕਿ ਇਹ ਹੁਕਮ ਜਨਤਾ ਨੂੰ ਪ੍ਰੇਸ਼ਾਨ ਕਰਨ ਲਈ ਨਹੀਂ, ਸਗੋਂ ਵਿੱਤੀ ਜੁਰਮਾਂ ’ਤੇ ਲਗਾਮ ਲਾਉਣ ਲਈ ਹੈ। ਡਾਇਰੈਕਟਰ ਇੰਟੈਲੀਜੈਂਸ ਐਂਡ ਕ੍ਰਾਈਮ ਇਨਵੈਸਟੀਗੇਸ਼ਨ ਰਾਹੀਂ ਪੂਰੇ ਸੂਬੇ ਵਿਚ ਸ਼ੱਕੀ ਜਾਇਦਾਦ ਦੇ ਸੌਦਿਆਂ ’ਤੇ ਨਜ਼ਰ ਰੱਖੀ ਜਾਵੇਗੀ। ਇਸ ਨਾਲ ਨਾ ਸਿਰਫ਼ ਬਲੈਕ ਮਨੀ ’ਤੇ ਰੋਕ ਲੱਗੇਗੀ, ਸਗੋਂ ਡਰੱਗ ਮਨੀ, ਹਵਾਲਾ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਪੈਸੇ ਦੇ ਨਿਵੇਸ਼ ਨੂੰ ਵੀ ਫੜਿਆ ਜਾ ਸਕੇਗਾ।

ਸਰਕਾਰ ਦਾ ਬਲੈਕ ਮਨੀ ’ਤੇ ਸਿੱਧਾ ਵਾਰ
ਪੰਜਾਬ ਵਿਚ ਲੰਮੇ ਸਮੇਂ ਤੋਂ ਇਹ ਦੋਸ਼ ਲੱਗਦੇ ਰਹੇ ਹਨ ਕਿ ਜ਼ਮੀਨ-ਜਾਇਦਾਦ ਦੀ ਖ਼ਰੀਦ-ਵੇਚ ਵਿਚ ਵੱਡੀ ਮਾਤਰਾ ਵਿਚ ਕਾਲਾ ਧਨ ਖਪਾਇਆ ਜਾਂਦਾ ਹੈ। ਰਜਿਸਟ੍ਰੇਸ਼ਨ ਵੇਲੇ ਅਕਸਰ ਸੌਦੇ ਦੀ ਅਧਿਕਾਰਤ ਕੀਮਤ ਘੱਟ ਦਿਖਾਈ ਜਾਂਦੀ ਹੈ, ਜਦੋਂ ਕਿ ਅਸਲ ਭੁਗਤਾਨ ਦਾ ਵੱਡਾ ਹਿੱਸਾ ਨਕਦ ਲਿਆ ਜਾਂ ਦਿੱਤਾ ਜਾਂਦਾ ਹੈ। ਹੁਣ 2 ਲੱਖ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ’ਤੇ ਰਿਪੋਰਟਿੰਗ ਲਾਜ਼ਮੀ ਹੋਣ ਨਾਲ ਅਜਿਹੇ ਸੌਦਿਆਂ ’ਤੇ ਸਿੱਧਾ ਅਸਰ ਪਵੇਗਾ। ਸਰਕਾਰੀ ਅਧਿਕਾਰੀਆਂ ਅਨੁਸਾਰ ਇਹ ਵਿਵਸਥਾ ਮਨੀ ਲਾਂਡਰਿੰਗ, ਟੈਕਸ ਚੋਰੀ ਅਤੇ ਨਾਜਾਇਜ਼ ਜਾਇਦਾਦ ਨਿਵੇਸ਼ ਨੂੰ ਰੋਕਣ ਵਿਚ ਮਦਦ ਕਰੇਗੀ।

ਇਹ ਵੀ ਪੜ੍ਹੋ: Big Breaking: IIT ਰੋਪੜ ਦੇ ਵਿਦਿਆਰਥੀ ਦੀ ਜਿੰਮ 'ਚ ਕਸਰਤ ਕਰਦੇ ਸਮੇਂ ਮੌਤ! ਪਹਿਲੇ ਦਿਨ ਗਿਆ ਸੀ ਜਿੰਮ

PunjabKesari

ਰਜਿਸਟ੍ਰੇਸ਼ਨ ਦਫ਼ਤਰਾਂ ’ਤੇ ਵੱਡੀ ਜ਼ਿੰਮੇਵਾਰੀ
ਇਸ ਹੁਕਮ ਤੋਂ ਬਾਅਦ ਸੂਬੇ ਦੇ ਸਾਰੇ ਰਜਿਸਟ੍ਰਾਰ ਅਤੇ ਸਬ-ਰਜਿਸਟ੍ਰਾਰ ਦਫ਼ਤਰਾਂ ਦੀ ਜ਼ਿੰਮੇਵਾਰੀ ਕਾਫ਼ੀ ਵਧ ਗਈ ਹੈ। ਉਨ੍ਹਾਂ ਨੂੰ ਹੁਣ ਸਿਰਫ਼ ਦਸਤਾਵੇਜ਼ ਦਰਜ ਹੀ ਨਹੀਂ ਕਰਨੇ ਹੋਣਗੇ, ਸਗੋਂ ਇਹ ਵੀ ਦੇਖਣਾ ਹੋਵੇਗਾ ਕਿ ਕਿਤੇ ਕਿਸੇ ਸੌਦੇ ਵਿਚ 2 ਲੱਖ ਜਾਂ ਇਸ ਤੋਂ ਵੱਧ ਦੀ ਨਕਦ ਰਕਮ ਤਾਂ ਸ਼ਾਮਲ ਨਹੀਂ ਹੈ। ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਉਸ ਦੀ ਪੂਰੀ ਡਿਟੇਲ ਤੁਰੰਤ ਇੰਸਪੈਕਟਰ ਜਨਰਲ ਆਫ਼ ਰਜਿਸਟ੍ਰੇਸ਼ਨ ਦੇ ਦਫ਼ਤਰ ਨੂੰ ਭੇਜਣੀ ਹੋਵੇਗੀ। ਇਸ ਨੂੰ ‘ਅਤਿ ਜ਼ਰੂਰੀ’ ਮੰਨਦੇ ਹੋਏ ਪਹਿਲ ਦੇ ਅਾਧਾਰ ’ਤੇ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।

ਆਮ ਜਨਤਾ ਲਈ ਵਧ ਸਕਦੀਆਂ ਹਨ ਮੁਸ਼ਕਿਲਾਂ
ਜਿੱਥੇ ਇਕ ਪਾਸੇ ਸਰਕਾਰ ਇਸ ਕਦਮ ਨੂੰ ਬਲੈਕ ਮਨੀ ’ਤੇ ਰੋਕ ਲਾਉਣ ਦੀ ਦਿਸ਼ਾ ਵਿਚ ਜ਼ਰੂਰੀ ਦੱਸ ਰਹੀ ਹੈ, ਉੱਥੇ ਹੀ ਆਮ ਲੋਕਾਂ ਲਈ ਇਸ ਨਾਲ ਕੁਝ ਵਿਵਹਾਰਿਕ ਮੁਸ਼ਕਿਲਾਂ ਵੀ ਵਧ ਸਕਦੀਆਂ ਹਨ। ਛੋਟੇ ਸ਼ਹਿਰਾਂ ਅਤੇ ਪੇਂਡੂ ਇਲਾਕਿਆਂ ਵਿਚ ਅੱਜ ਵੀ ਬਹੁਤ ਸਾਰੇ ਲੋਕ ਜ਼ਮੀਨ ਜਾਂ ਮਕਾਨ ਦੀ ਖਰੀਦ-ਵੇਚ ਵਿਚ ਕੁਝ ਹਿੱਸਾ ਨਕਦ ਭੁਗਤਾਨ ਕਰਦੇ ਹਨ। ਹੁਣ ਅਜਿਹੇ ਲੈਣ-ਦੇਣ ਦੀ ਜਾਣਕਾਰੀ ਸਰਕਾਰੀ ਏਜੰਸੀਆਂ ਤੱਕ ਪਹੁੰਚਣ ਨਾਲ ਲੋਕਾਂ ਨੂੰ ਆਪਣੀ ਆਮਦਨ ਅਤੇ ਭੁਗਤਾਨ ਦਾ ਪੂਰਾ ਹਿਸਾਬ ਦੇਣਾ ਪਵੇਗਾ।

ਇਹ ਵੀ ਪੜ੍ਹੋ: ਆਤਿਸ਼ੀ ਦੇ ਬਿਆਨ 'ਤੇ ਬੋਲੇ ਪਰਗਟ ਸਿੰਘ, ਸਾਡੇ ਗੁਰੂਆਂ ਦਾ ਅਪਮਾਨ ਕਰਕੇ 'ਆਪ' ਆਗੂ ਨਹੀਂ ਬਚ ਸਕਦੇ

ਪ੍ਰਾਪਰਟੀ ਬਾਜ਼ਾਰ ’ਤੇ ਵੀ ਪਵੇਗਾ ਇਸ ਹੁਕਮ ਦਾ ਅਸਰ
ਰੀਅਲ ਐਸਟੇਟ ਨਾਲ ਜੁੜੇ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਪ੍ਰਾਪਰਟੀ ਬਾਜ਼ਾਰ ਵਿਚ ਪਾਰਦਰਸ਼ਿਤਾ ਤਾਂ ਵਧੇਗੀ, ਪਰ ਸ਼ੁਰੂਆਤੀ ਦੌਰ ਵਿਚ ਸੌਦਿਆਂ ਦੀ ਰਫ਼ਤਾਰ ਕੁਝ ਮੱਠੀ ਹੋ ਸਕਦੀ ਹੈ। ਹੁਣ ਖਰੀਦਦਾਰਾਂ ਅਤੇ ਵਿਕਰੇਤਾਵਾਂ ਨੂੰ ਬੈਂਕਿੰਗ ਚੈਨਲ ਰਾਹੀਂ ਪੂਰਾ ਭੁਗਤਾਨ ਕਰਨਾ ਹੋਵੇਗਾ, ਜਿਸ ਨਾਲ ਸਟੈਂਪ ਡਿਊਟੀ ਅਤੇ ਇਨਕਮ ਟੈਕਸ ਦੋਵੇਂ ਵਧ ਸਕਦੇ ਹਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Government radar
  • property deals
  • strict instructions
  • registration offices
  • ਵੱਡੀ ਮੁਸੀਬਤ
  • ਪ੍ਰਾਪਰਟੀ ਸੌਦੇ
  • ਸਰਕਾਰੀ ਰਾਡਾਰ
  • ਸਖ਼ਤ ਹੁਕਮ

ਠੰਡ ਨੇ ਛੇੜੀ ਕੰਬਣੀ ! ਪੂਰੇ ਉੱਤਰੀ ਭਾਰਤ 'ਚ ਧੁੰਦ ਦਾ ਕਹਿਰ, ਕਈ ਫਲਾਈਟਾਂ ਵੀ ਪ੍ਰਭਾਵਿਤ

NEXT STORY

Stories You May Like

  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ ਲਈ ਹੁਕਮ ਜਾਰੀ
  • punjab schools school student
    ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • price of potatoes lower than cost  distressed farmers forced to plow the fields
    ਵੱਡੀ ਮੁਸੀਬਤ 'ਚ ਘਿਰੇ ਪੰਜਾਬ ਦੇ ਕਿਸਾਨ! ਖੇਤਾਂ ’ਚ ਵੀ ਆਲੂ ਵਾਹੁਣ ਲਈ ਹੋਏ ਮਜਬੂਰ
  • rampura full block samiti elections on april 1
    ਰਾਮਪੁਰਾ ਫੂਲ ਬਲਾਕ ਸੰਮਤੀ ਦੀ ਚੋਣ ਇਕ ਅਪ੍ਰੈਲ ਨੂੰ, ਹਾਈਕੋਰਟ ਵਲੋਂ ਸਖ਼ਤ ਹੁਕਮ ਜਾਰੀ
  • punjab officers election duty
    ਵੱਡੀ ਖ਼ਬਰ: ਪੰਜਾਬ ਦੇ ਅਫ਼ਸਰਾਂ ਦੀ ਲੱਗ ਗਈ ਚੋਣ ਡਿਊਟੀ, IAS ਤੇ IPS ਅਫ਼ਸਰਾਂ ਲਈ ਨਵੇਂ ਹੁਕਮ ਜਾਰੀ
  • mid day meal now being prepared on stoves in punjab schools
    ਪੰਜਾਬ ਦੇ ਸਕੂਲਾਂ 'ਚ ਹੁਣ ਚੁੱਲ੍ਹਿਆਂ 'ਤੇ ਬਣ ਰਿਹਾ ਮਿਡ-ਡੇ ਮੀਲ, ਸਰਕਾਰ ਵੱਲੋਂ ਬਦਲਵੇਂ ਪ੍ਰਬੰਧਾਂ ਦੇ ਹੁਕਮ
  • punjab pensioners pension holders
    ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ ਜਾਰੀ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +