ਚੰਡੀਗੜ੍ਹ : ਪੰਜਾਬ ਦੇ ਸ਼ਹਿਰੀ ਵਿਕਾਸ ਵਿਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸ਼ਹਿਰਾਂ ਵਿਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿਚ ਬਦਲਣ ਦੀ ਗਵਾਹੀ ਭਰਨਗੇ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਚਾਰ ਮੁੱਖ ਗਤੀਵਿਧੀਆਂ ਦੀ ਰੂਪਰੇਖਾ ਉਲੀਕੀ ਗਈ ਹੈ ਜੋ ਸ਼ਹਿਰ ਦੀਆਂ ਸੜਕਾਂ ਦੀ ਦਿੱਖ ਨੂੰ ਮੁੜ ਪਰਿਭਾਸ਼ਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਟਰੈਫਿਕ ਦੀਆਂ ਰੁਕਾਵਟਾਂ ਨੂੰ ਦੂਰ ਕਰਨ, ਸੜਕ ਦੀ ਇਕਸਾਰ ਚੌੜਾਈ ਨੂੰ ਯਕੀਨੀ ਬਣਾਉਣ ਅਤੇ ਵਾਰ-ਵਾਰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਡਰੇਨੇਜ ਸਿਸਟਮ ਨੂੰ ਦਰੁਸਤ ਕਰਦਿਆਂ ਸੜਕਾਂ ਨੂੰ ਵਿਆਪਕ ਰੂਪ ਨਾਲ ਡਿਜ਼ਾਇਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ ਲੈਂਡਸਕੇਪਿੰਗ ਰਾਹੀਂ ਆਕਰਸ਼ਕ ਫੁੱਟਪਾਥਾਂ ਦਾ ਨਿਰਮਾਣ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ, ਬੱਸ ਸਟੈਂਡਾਂ ਅਤੇ ਵਾਟਰ ਸਪਲਾਈ ਲਾਈਨਾਂ ਵਰਗੀਆਂ ਸੇਵਾਵਾਂ ਨੂੰ ਆਵਾਜਾਈ ਅਤੇ ਕਾਰਜਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਦੁਬਾਰਾ ਬਣਾਇਆ ਜਾਵੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿਚ ਜਵਾਬਦੇਹੀ ਅਤੇ ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਨਾਉਣ ਲਈ ਵਿਲੱਖਣ ਤੌਰ 'ਤੇ ਇਕ ਮਜ਼ਬੂਤ ਰੱਖ-ਰਖਾਅ ਯੋਜਨਾ ਸ਼ਾਮਲ ਕੀਤੀ ਗਈ ਹੈ ਜਿਸ ਤਹਿਤ ਸੜਕਾਂ ਦਾ ਵਿਕਾਸ ਕਰਨ ਵਾਲੇ ਠੇਕੇਦਾਰ ਅਗਲੇ ਦਸ ਸਾਲਾਂ ਲਈ ਸਬੰਧਤ ਪ੍ਰੋਜੈਕਟ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਤਿੰਨ ਵੱਖ-ਵੱਖ ਪੜਾਵਾਂ ਵਿਚ ਸ਼ੁਰੂ ਹੋਵੇਗੀ। ਪਹਿਲਾ ਪੜਾਅ ਡਿਜ਼ਾਇਨ 'ਤੇ ਕੇਂਦਰਤ ਹੋਵੇਗਾ ਜਿਸ ਤਹਿਤ ਚੋਟੀ ਦੇ ਸ਼ਹਿਰੀ ਯੋਜਨਾਕਾਰਾਂ ਅਤੇ ਕੌਮਾਂਤਰੀ ਮਾਹਰਾਂ ਵੱਲੋਂ ਚਾਰ ਮਹੀਨਿਆਂ ਦੀ ਮਿਆਦ ਵਿਚ ਵਿਸਤ੍ਰਿਤ ਖਾਕਾ ਤਿਆਰ ਕਰਨਾ ਸ਼ਾਮਲ ਹੈ। ਦੂਜੇ ਪੜਾਅ ਵਿਚ ਅੱਠ ਮਹੀਨਿਆਂ ਦੀ ਉਸਾਰੀ ਦੀ ਮਿਆਦ ਸ਼ਾਮਲ ਹੈ, ਜਿਸ ਦੌਰਾਨ ਪ੍ਰਮੁੱਖ ਨਿਰਮਾਣ ਏਜੰਸੀਆਂ ਕੌਮਾਂਤਰੀ ਮਾਪਦੰਡਾਂ ਅਨੁਸਾਰ ਇਨ੍ਹਾਂ ਡਿਜ਼ਾਈਨਾਂ ਨੂੰ ਅਮਲੀ ਰੂਪ ਦੇਣਗੀਆਂ। ਉਨ੍ਹਾਂ ਕਿਹਾ ਕਿ ਆਖ਼ਰੀ ਪੜਾਅ ਆਧੁਨਿਕ ਸਾਜ਼ੋ-ਸਾਮਾਨ ਦੀ ਵਰਤੋਂ ਨਾਲ ਨਿਯਮਤ ਮਸ਼ੀਨੀ ਸਫਾਈ ਦੇ ਨਾਲ, ਨਿਰਮਾਣ ਏਜੰਸੀਆਂ ਤੋਂ ਇਕ ਦਹਾਕੇ-ਲੰਬੇ ਰੱਖ-ਰਖਾਅ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਸ ਪ੍ਰੋਜੈਕਟ ਲਈ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀਆਂ ਸੜਕਾਂ ਨੂੰ ਦੀ ਚੋਣ ਬਹੁਤ ਧਿਆਨ ਨਾਲ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਮਜੀਠਾ ਰੋਡ (ਫੋਰ ਐਸ ਚੌਂਕ ਤੋਂ ਗੁਰੂ ਨਾਨਕ ਹਸਪਤਾਲ ਤੱਕ)-3 ਕਿ.ਮੀ, ਕੋਰਟ ਰੋਡ (ਰਿਆਲਟੋ ਚੌਕ ਤੋਂ ਕੁਈਨਜ਼ ਰੋਡ)-1 ਕਿਲੋਮੀਟਰ, ਹਾਲ ਗੇਟ ਦੇ ਬਾਹਰ ਸ਼ੁਭਮ ਰੋਡ (ਸਰਕੂਲਰ ਰੋਡ ਜੋ ਸਾਰੇ ਗੇਟਾਂ ਨੂੰ ਜੋੜਦੀ ਹੈ)-7 ਕਿ.ਮੀ., ਅੰਮ੍ਰਿਤਸਰ ਛਾਉਣੀ ਰੋਡ (ਕੈਂਟ ਚੌਕ ਤੋਂ ਕਚਹਿਰੀ ਚੌਕ ਤੋਂ ਰਤਨ ਸਿੰਘ ਚੌਕ ਤੱਕ)-1.5 ਕਿ.ਮੀ., ਰੇਸ ਕੋਰਸ ਰੋਡ (ਦਸੌਂਦਾ ਸਿੰਘ ਰੋਡ ਤੋਂ ਲਾਰੈਂਸ ਰੋਡ ਤੋਂ ਕੂਪਰ ਰੋਡ -3 ਕਿਲੋਮੀਟਰ, ਗੋਲਬਾਗ ਰੋਡ (ਹਾਥੀ ਗੇਟ ਚੌਕ ਤੋਂ ਭਗਵਾਨ ਪਰਸ਼ੂਰਾਮ ਚੌਕ ਤੋਂ ਕੁਸ਼ਤੀ ਸਟੇਡੀਅਮ ਤੋਂ ਹਾਲ ਗੇਟ ਤੱਕ) - 1.5 ਕਿ.ਮੀ., ਅਤੇ ਜੀ.ਟੀ. ਰੋਡ (ਭੰਡਾਰੀ ਤੋਂ ਹਾਲ ਗੇਟ ਤੱਕ)- 0.5 ਕਿ.ਮੀ ਸਮੇਤ ਕੁੱਲ 17.5 ਕਿਲੋਮੀਟਰ ਲੰਬੀਆਂ 7 ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਲੁਧਿਆਣਾ ਦਾ ਪ੍ਰੋਜੈਕਟ 12.4 ਕਿਲੋਮੀਟਰ ਦਾ ਹੋਵੇਗਾ, ਜਿਸ ਵਿਚ ਪੁਰਾਣੀ ਜੀ.ਟੀ ਰੋਡ (ਸ਼ੇਰਪੁਰ ਚੌਕ ਤੋਂ ਜਗਰਾਓਂ ਪੁਲ) - 6.5 ਕਿਲੋਮੀਟਰ, ਚੌੜਾ ਬਾਜ਼ਾਰ - ਕਲਾਕ ਟਾਵਰ ਤੋਂ ਸ਼ੁਰੂ ਹੋ ਕੇ - 1.7 ਕਿਲੋਮੀਟਰ, ਅਤੇ ਘੁਮਾਰ ਮੰਡੀ ਰੋਡ (ਫੁਹਾਰਾ ਚੌਕ ਤੋਂ ਆਰਤੀ ਸਿਨੇਮਾ ਤੱਕ 4 ਕਿਲੋਮੀਟਰ) ਵਰਗੀਆਂ ਸੜਕਾਂ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ
ਜਲੰਧਰ ਦੀਆਂ 12.3 ਕਿਲੋਮੀਟਰ ਲੰਬੀਆਂ ਸੜਕਾਂ, ਜਿਨ੍ਹਾਂ ਵਿੱਚ ਐੱਚ.ਐੱਮ.ਵੀ. ਰੋਡ (ਮਕਸੂਦਾਂ ਚੌਂਕ ਤੋਂ ਜੇਲ੍ਹ ਚੌਂਕ) – 3.4 ਕਿਲੋਮੀਟਰ, ਆਦਰਸ਼ ਨਗਰ ਰੋਡ ਅਤੇ ਟਾਂਡਾ ਰੋਡ (ਜੇਲ੍ਹ ਚੌਂਕ ਤੋਂ ਪਠਾਨਕੋਟ ਰੋਡ ਵਾਇਆ ਪੁਰਾਣਾ ਸ਼ਹਿਰ) – 1.4 ਕਿਲੋਮੀਟਰ, ਪਠਾਨਕੋਟ ਰੋਡ (ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਪਠਾਨਕੋਟ ਚੌਂਕ)-2.3 ਕਿਲੋਮੀਟੀਰ, ਮਾਡਲ ਟਾਊਨ ਮੇਨ ਰੋਡ (ਗੁਰੂ ਅਮਰਦਾਸ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ ਅਤੇ ਚੁਨਮੁਨ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ, ਮਾਡਲ ਟਾਊਨ ਟੀ-ਜੰਕਸ਼ਨ ਤੋਂ ਸ਼ਿਵਾਨੀ ਪਾਰਕ ਐਗਜ਼ਿਟ) –2 ਕਿਲੋਮੀਟਰ ਅਤੇ ਨਕੋਦਰ-ਜਲੰਧਰ ਰੋਡ (ਵਡਾਲਾ ਚੌਕ ਤੋਂ ਨਕੋਦਰ ਚੌਕ) 3.2 ਕਿਲੋਮੀਟਰ ਸ਼ਾਮਲ ਹਨ ਦਾ ਕਾਇਆਕਲਪ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼/ਪਨਬਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦੇਸ਼ਾਂ ਵਿਚ ਜਾਣ ਵਾਲੇ ਪੰਜਾਬੀਆਂ ਵੱਲੋਂ ਉਥੇ ਵਿਉਂਤਬੱਧ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਪੰਜਾਬ ਦੀਆਂ ਸੜਕਾਂ ਦੀ ਮੌਜੂਦਾ ਸਥਿਤੀ ਵਿਚ ਜ਼ਮੀਨ-ਆਸਮਾਨ ਦੇ ਫਰਕ ਦੀ ਗਵਾਹੀ ਭਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਵਧੀਆ ਇੰਜੀਨੀਅਰ ਅਤੇ ਆਰਕੀਟੈਕਟ ਹੋਣ ਦੇ ਬਾਵਜੂਦ ਪੰਜਾਬ ਅਜਿਹਾ ਸ਼ਹਿਰੀ ਢਾਂਚਾ ਮੁਹੱਈਆ ਕਰਵਾਉਣ ਵਿਚ ਪੱਛੜ ਗਿਆ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸੂਬਾ ਸਰਕਾਰਾਂ ਦੀ ਦੂਰਅੰਦੇਸ਼ੀ ਅਤੇ ਸਿਆਸੀ ਇਰਾਦੇ ਦੀ ਘਾਟ ਹੈ। ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਭਾਰਤ ਵਿਚ ਸ਼ਹਿਰੀ ਵਿਕਾਸ ਲਈ ਇਕ ਮਿਸਾਲ ਕਾਇਮ ਕਰੇਗੀ, ਜਿਸ ਨਾਲ ਨਾ ਸਿਰਫ਼ ਸ਼ਹਿਰਾਂ ਦੇ ਭੌਤਿਕ ਲੈਂਡਸਕੇਪ ਸਗੋਂ ਨਾਗਰਿਕਾਂ ਦੇ ਸ਼ਹਿਰੀ ਜੀਵਨ ਦੇ ਅਨੁਭਵ ਨੂੰ ਵੀ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਮਤਾ, ਨਵੀਨਤਾ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ, ਇਹ ਪ੍ਰੋਜੈਕਟ ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਮਿਆਰਾਂ ਤੱਕ ਉੱਚਾ ਚੁੱਕਣ ਲਈ ਲੋੜੀਂਦੇ ਸੁਧਾਰ ਲਿਆਉਣ ਲਈ ਤਿਆਰ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬਨਣ ਜਾ ਰਿਹੈ ਇਹ ਸਖ਼ਤ ਨਿਯਮ, ਕੈਬਨਿਟ ਮੀਟਿੰਗ 'ਚ ਹੋ ਸਕਦੈ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਹੋਏ ਧਮਾਕੇ ਬਾਰੇ ਅਕਾਲੀ ਦਲ ਦਾ ਵੱਡਾ ਬਿਆਨ, ਕੀਤੀ ਨਿਆਇਕ ਜਾਂਚ ਦੀ ਮੰਗ
NEXT STORY