ਚੰਡੀਗੜ੍ਹ : ਪੰਜਾਬ ਵਿੱਚ ਪੈਦਾ ਹੋਏ ਹੜ੍ਹਾਂ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ ਕਿ SCVT ਦੀਆਂ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਵਿਦਿਆਰਥੀਆਂ ਅਤੇ ਆਈ. ਟੀ. ਆਈ. ਦੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਇਸ ਫ਼ੈਸਲੇ ਸਬੰਧੀ ਐਲਾਨ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਮੰਤਰੀ ਹਰਜੋਤ ਸਿੰਘ ਬੈਂਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ SCVT ਦੀਆਂ ਪ੍ਰੀਖਿਆਵਾਂ ਨੂੰ ਕਰਵਾਉਣ ਸਬੰਧੀ ਅਗਲੀਆਂ ਤਾਰੀਖਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ : ਹੋਟਲ ਦੇ ਕਮਰੇ ਅੰਦਰ ਸ਼ੱਕੀ ਹਾਲਾਤ 'ਚ ਮਿਲੀ ਕੁੜੀ ਦੀ ਲਾਸ਼
NEXT STORY