ਅਬੋਹਰ (ਨਾਗਪਾਲ) : ਅਬੋਹਰ ਦੇ ਪਿੰਡ ਸੈਦਾਂਵਾਲੀ ਸਥਿਤ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਦੀਆਂ ਦੋ ਧਿਰਾਂ ਵਿਚਾਲੇ ਹੋਏ ਖੂਨੀ ਝੜਪ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਵਾਦ ਸਰਕਾਰੀ ਸਕੂਲ ਵਿਚ ਕਲਾਸ ਦਾ ਮਾਨੀਟਰ ਬਦਲਣ ਨੂੰ ਲੈ ਕੇ ਸ਼ੁਰੂ ਹੋਇਆ ਸੀ, ਜਿਸ ਕਾਰਣ ਪਹਿਲਾਂ ਦੋਵੇਂ ਧਿਰਾਂ ਆਪਸ ਵਿਚ ਉਲਝੀਆਂ। ਅਗਲੇ ਦਿਨ ਫਿਰ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਅਤੇ ਇਕ ਵਿਦਿਆਰਥੀ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
ਕਿੰਝ ਵਾਪਰੀ ਸੀ ਵਾਰਦਾਤ
ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ 22 ਸਾਲਾ ਗਗਨ ਪੁੱਤਰ ਜਗਮੀਤ ਸਿੰਘ ਵਾਸੀ ਕਲਿਆਂਵਾਲੀ ਨੇ ਦੱਸਿਆ ਕਿ ਉਹ ਸੈਦਾਂਵਾਲੀ ਦੇ ਸਰਕਾਰੀ ਸਕੂਲ ਵਿਚ 11ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਸਕੂਲ ਦੇ ਬਾਹਰ ਉਸ ਦਾ ਕੁਝ ਵਿਦਿਆਰਥੀਆਂ ਨਾਲ ਵਿਵਾਦ ਹੋ ਗਿਆ ਸੀ। ਇਸੇ ਰੰਜਿਸ਼ ਦੇ ਚੱਲਦੇ ਅਗਲੇ ਦਿਨ ਦੂਜੀ ਧਿਰ ਦੇ ਵਿਦਿਆਰਥੀਆਂ ਨੇ ਸ਼ਹਿਰ ਵਿਚੋਂ ਆਪਣੇ ਕੁਝ ਸਾਥੀਆਂ ਨੂੰ ਬੁਲਾ ਲਿਆ। ਇਸ ਦੀ ਜਾਣਕਾਰੀ ਮਿਲਣ 'ਤੇ ਉਸ ਨੇ ਆਪਣੇ ਵੱਡੇ ਭਰਾ ਲਵਪ੍ਰੀਤ ਨੂੰ ਇਸ ਬਾਰੇ ਦੱਸਿਆ। ਗਗਨ ਅਨੁਸਾਰ ਦੋਬਾਰਾ ਵਿਵਾਦ ਦਾ ਸ਼ੱਕ ਦੇਖਦੇ ਹੋਏ ਉਸ ਦਾ ਭਰਾ ਲਵਪ੍ਰੀਤ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਅਤੇ ਮਾਹੌਲ ਸ਼ਾਂਤ ਕਰਨ ਲਈ ਇਥੇ ਆਇਆ ਪਰ ਦੂਜੀ ਧਿਰ ਦੇ ਲਗਭਗ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਹਥਿਆਰਾਂ ਅਤੇ ਇੱਟਾਂ ਨਾਲ ਉਸ ਦੇ ਭਰਾ ਲਵਪ੍ਰੀਤ ਉਪਰ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਲਵਪ੍ਰੀਤ ਅਤੇ ਗਗਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਲਾਜ ਦੌਰਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ ਰੱਖ ਕੇ ਪਾਈ ਰੀਲ
NEXT STORY