ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਨਾਬਾਰਡ ਦੇ 27 ਬੀ ਪ੍ਰਾਜੈਕਟ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 274 ਸਰਕਾਰੀ ਸਕੂਲਾਂ ਵਿਚ 275 ਨਵੇਂ ਕਮਰਿਆਂ ਦੀ ਉਸਾਰੀ ਲਈ ਕੁੱਲ 8.25 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਜ਼ਿਲ੍ਹਾ ਸਿੱਖਿਆ ਦਫਤਰਾਂ ਦੇ ਖਾਤਿਆਂ ਵਿਚ ਸਿੱਧੀ ਭੇਜ ਦਿੱਤੀ ਗਈ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਹੀ ਤਰੀਕੇ ਨਾਲ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਵਚਨਬੱਧ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਗੁਣਾਤਮਕ ਸਿੱਖਿਆ ਉਤੇ ਜ਼ੋਰ ਦਿੱਤਾ ਗਿਆ। ਸਮਾਰਟ ਕਲਾਸ ਰੂਮ ਬਣਾਉਣ ਦੇ ਨਾਲ ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਜਿਸ ਦੇ ਚੱਲਦਿਆਂ ਪੰਜਾਬ ਪੀ.ਜੀ.ਆਈ. ਸਕੋਰ ਵਿਚ ਭਾਰਤ ਦਾ ਨੰਬਰ ਇਕ ਸੂਬਾ ਬਣਿਆ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਆਉਣ ਵਾਲੇ ਸਮੇਂ ਵਿਚ ਹੋਰ ਵੀ ਪੁਲਾਂਘਾ ਪੁੱਟੇਗਾ।
ਸ੍ਰੀ ਕੀਰਤਪੁਰ ਸਾਹਿਬ ’ਚ ਖ਼ੌਫਨਾਕ ਵਾਰਦਾਤ, ਚਾਚੇ ਨੇ ਬੇਰਹਿਮੀ ਨਾਲ ਕਤਲ ਕੀਤਾ 21 ਸਾਲਾ ਭਤੀਜਾ
NEXT STORY