ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਦੇ ਨੇੜੇ ਮੋਗਾ ਰੋਡ ’ਤੇ ਸੜਕ ਹਾਦਸੇ ’ਚ ਕੰਪਿਊਟਰ ਅਧਿਆਪਕਾ ਨੈਨਸੀ ਜੈਨ ਪਤਨੀ ਵਿਸ਼ਾਲ ਜੈਨ ਵਾਸੀ ਫਿਰੋਜ਼ਪੁਰ ਛਾਉਣੀ ਦੀ ਮੌਤ ਹੋ ਗਈ। ਸੜਕ ਹਾਦਸੇ ਦੇ ਸਬੰਧੀ ਮ੍ਰਿਤਕਾ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਇਕ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੈਨਸੀ ਜੈਨ ਦੇ ਭਰਾ ਦੀਪਾਕਰ ਪੁੱਤਰ ਸਵਿਜੇ ਕੁਮਾਰ ਵਾਸੀ ਫਿਰੋਜ਼ਪੁਰ ਛਾਉਣੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਦੱਸਿਆ ਹੈ ਕਿ ਬੀਤੀ ਦੁਪਹਿਰ ਕਰੀਬ 2:00 ਵਜੇ ਉਸ ਦੀ ਭੈਣ ਨੈਨਸੀ ਆਪਣੀ ਐਕਟਿਵਾ ’ਤੇ ਸੁਰਜੀਤ ਮੈਮੋਰੀਅਲ ਸਕੂਲ ਮੋਗਾ ਰੋਡ ’ਤੇ ਆਪਣੇ ਬੱਚੇ ਦੀ ਐਡਮਿਸ਼ਨ ਸਬੰਧੀ ਪੁੱਛਣ ਜਾ ਰਹੀ ਸੀ ਅਤੇ ਜਦੋਂ ਉਹ ਬਸਤੀ ਭਾਗ ਸਿੰਘ ਵਾਲੀ ਨੇੜੇ ਪਹੁੰਚੀ ਤਾਂ ਮੋਗਾ ਸਾਈਡ ਤੋਂ ਇਕ ਤੇਜ਼ ਰਫਤਾਰ ਕਾਰ ਆਈ, ਜਿਸ ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਕਾਰ ਚਲਾਉਂਦੇ ਉਸ ਦੀ ਭੈਣ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਅਤੇ ਕਾਰ ਭਜਾ ਕੇ ਲੈ ਗਿਆ ਅਤੇ ਨੈਨਸੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੈਨਸੀ ਫਿਰੋਜ਼ਪੁਰ ਦੇ ਇਤਿਹਾਸਕ ਪਿੰਡ ਬਜੀਦਪੁਰ ਦੇ ਸਰਕਾਰੀ ਸਕੂਲ ’ਚ ਕੰਪਿਊਟਰ ਅਧਿਆਪਕਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰਨ ਉਪਰੰਤ ਵਾਹਨ ਚਾਲਕ ਦੀ ਭਾਲ ਕੀਤੀ ਰਹੀ ਹੈ।
ਇਹ ਵੀ ਪੜ੍ਹੋ : ਹੁਣ ਅੰਮ੍ਰਿਤਸਰ 'ਚ ਕੁੜੀ-ਮੁੰਡੇ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਸੜਕ 'ਤੇ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
NEXT STORY