ਬਰਨਾਲਾ (ਪੁਨੀਤ): ਬਰਨਾਲਾ ਦੇ ਪਿੰਡ ਪਖੋਕੇ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਸਿੰਘ (24) ਦੇ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿਚ ਮ੍ਰਿਤਕ ਦੇ ਦੋਸਤਾਂ 'ਤੇ ਗੰਭੀਰ ਦੋਸ਼ ਲਗਾਏ ਹਨ। ਪਿੰਡ ਦੇ ਸਰਕਾਰੀ ਸਕੂਲ ਦੇ ਨੇੜੇ ਮ੍ਰਿਤਕ ਦੀ ਲਾਸ਼ ਨੂੰ ਸੁੱਟ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸਕੂਲ ਦੇ CCTV ਕੈਮਰੇ ਵਿਚ ਕੈਦ ਹੋ ਗਈ। ਪੁਲਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀਆਂ ਤਿੰਨ ਭੈਣਾਂ ਤੇ ਇਕ ਭਰਾ ਸੀ।
ਇਹ ਖ਼ਬਰ ਵੀ ਪੜ੍ਹੋ - ਬਜਟ ਤੋਂ ਪਹਿਲਾਂ ਵੱਡੀ ਰਾਹਤ! ਸਸਤਾ ਹੋ ਗਿਆ LPG ਸਿਲੰਡਰ
ਇਸ ਮੌਕੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ 2 ਨੌਜਵਾਨਾਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਉਸ ਦੇ ਦੋਸਤ ਬੁੱਧਵਾਰ ਸ਼ਾਮ ਨੂੰ ਕਾਰ ਵਿਚ ਲੈ ਗਏ ਤੇ ਵਾਪਸ ਨਹੀਂ ਪਰਤੇ। ਇਸ 'ਤੇ ਉਨ੍ਹਾਂ ਨੇ ਗੁਰਪ੍ਰੀਤ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ। ਸਵੇਰੇ ਉਸ ਦੀ ਲਾਸ਼ ਪਿੰਡ ਦੇ ਪਖੋਕੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਬਾਹਰ ਸੜਕ ਕੰਢੇ ਪਈ ਮਿਲੀ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇ 2 ਦੋਸਤਾਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮ੍ਰਿਤਕ ਦੇ ਦੋਸਤ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਤੇ ਫ਼ਿਰ ਉਸ ਨੂੰ 25 ਹਜ਼ਾਰ ਰੁਪਏ ਦੇ ਪਰਨੋਟ ਭਰਵਾਉਣ ਲਈ ਦੁਕਾਨ 'ਤੇ ਲੈ ਗਏ। ਦੁਕਾਨਦਾਰ ਨੇ ਪਰਨੋਟ ਫ਼ਾਰਮ ਨਹੀਂ ਭਰਿਆ ਤੇ ਅੱਜ ਉਸ ਦੀ ਲਾਸ਼ ਸ਼ੱਕੀ ਹਾਲਤ ਵਿਚ ਸਕੂਲ ਗੇਟ ਦੇ ਬਾਹਰ ਸੜਕ 'ਤੇ ਪਈ ਮਿਲੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮ੍ਰਿਤਕ ਦੇ ਨਸ਼ੇੜੀ ਦੋਸਤਾਂ ਨੇ ਹੀ ਓਵਰਡੋਜ਼ ਨਾਲ ਉਸ ਨੂੰ ਮਾਰਿਆ ਹੈ। ਜਿਸ ਕਾਰਨ ਉਨ੍ਹਾਂ ਦੇ ਪੁੱਤ ਦੀ ਮੌਤ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
ਇਸ ਘਟਨਾ ਦੀ ਵੀਡੀਓ ਸਕੂਲ ਦੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਫੁਟੇਜ ਮੁਤਾਬਕ ਤਕਰੀਬਨ 2.56 ਵਜੇ ਇਕ ਗੱਡੀ 'ਚ ਸਵਾਰ ਕੁਝ ਲੋਕ ਸਕੂਲ ਦੇ ਬਾਹਰ ਸੜਕ 'ਤੇ ਉਕਤ ਲਾਸ਼ ਸੁੱਟ ਕੇ ਫ਼ਰਾਰ ਹੋ ਗਏ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਦੁਆਇਆ ਜਾਵੇ। ਇਸ ਬਾਰੇ ਬਰਨਾਲਾ ਸਦਰ ਥਾਣੇ ਦੇ ਐੱਸ.ਐੱਚ.ਓ. ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੇ ਲੋਕਾਂ ਲਈ ਵੱਡੇ ਤੋਂ ਵੱਡੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਾਂ : ਭਗਵੰਤ ਮਾਨ
NEXT STORY