ਲੁਧਿਆਣਾ (ਰਾਜ) : ਲੁਧਿਆਣਾ ਦੇ ਹੈਬੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਹੈੱਡ ਟੀਚਰ ਦੀ ਕਲਾਸ-ਰੂਮ ਦੇ ਅੰਦਰ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹੈੱਡ ਟੀਚਰ ਹਰਜੀਤ ਗਰੇਵਾਲ ਦੁਪਹਿਰ ਵੇਲੇ ਕਲਾਸਰੂਮਾਂ ਵਿਚ ਘੁੰਮ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪ੍ਰੀ-ਪ੍ਰਾਇਮਰੀ ਕਲਾਸ ਵਿਚ ਪਹੁੰਚਿਆ ਅਤੇ ਸੈਸ਼ਨ ਬਾਰੇ ਪੁੱਛਣਾ ਸ਼ੁਰੂ ਕੀਤਾ ਤਾਂ ਅਚਾਨਕ ਉਸਨੂੰ ਛਾਤੀ ਵਿਚ ਤੇਜ਼ ਦਰਦ ਮਹਿਸੂਸ ਹੋਇਆ। ਸਾਥੀ ਅਧਿਆਪਕ ਨੇ ਉਨ੍ਹਾਂ ਨੂੰ ਪਾਣੀ ਪਿਲਾਇਆ। ਇਸ ਦੌਰਾਨ ਹੈੱਡ ਟੀਚਰ ਅਚਾਨਕ ਫਰਸ਼ 'ਤੇ ਡਿੱਗ ਪਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
ਇਸ ਮੌਕੇ ਸਕੂਲ ਸਟਾਫ ਹਰਜੀਤ ਗਰੇਵਾਲ ਨੂੰ ਸਥਾਨਕ ਕਲੀਨਿਕ ਵਿਚ ਲੈ ਕੇ ਗਿਆ। ਇਸ ਮਗਰੋਂ ਡੀਐੱਮਸੀ ਹਸਪਤਾਲ ਲੈ ਕੇ ਜਾਣ ਲਈ ਇਕ ਐਂਬੂਲੈਂਸ ਬੁਲਾਈ ਗਈ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਸਕੂਲ ਸਟਾਫ ਵੱਲੋਂ ਦਿੱਤੀ ਗਈ ਸੂਚਨਾ ਤੋਂ ਬਾਅਦ ਹਰਜੀਤ ਗਰੇਵਾਲ ਦੇ ਪਰਿਵਾਰਕ ਮੈਂਬਰ ਡੀ. ਐੱਮ. ਸੀ. ਹਸਪਤਾਲ ਪਹੁੰਚੇ। ਹਰਜੀਤ ਦਾ ਸਸਕਾਰ ਪਿੰਡ ਲਲਤੋ ਵਿਖੇ ਕੀਤਾ ਜਾਵੇਗਾ। 49 ਸਾਲਾ ਹਰਜੀਤ ਗਰੇਵਾਲ ਪਿਛਲੇ ਸਾਢੇ ਤਿੰਨ ਸਾਲ ਤੋਂ ਇਸ ਸਕੂਲ ਵਿਚ ਸੇਵਾ ਨਿਭਾਅ ਰਹੇ ਸਨ। ਅਚਾਨਕ ਵਾਪਰੀ ਇਸ ਘਟਨਾ ਤੋਂ ਪਰਿਵਾਰ ਦੇ ਨਾਲ ਨਾਲ ਸਕੂਲ ਸਟਾਫ ਅਤੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
NEXT STORY