ਗੁਰਦਾਸਪੁਰ, (ਵਿਨੋਦ)- ਅੱਜ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਗੁਰਦਾਸਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ।
ਮੰਚ ਦੇ ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੰਜ-ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਉਹ ਮਾਨਸਿਕ ਅਤੇ ਆਰਥਿਕ ਤਣਾਅ ਕਾਰਨ ਆਤਮਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ, ਦੂਜੇ ਪਾਸੇ ਇਨ੍ਹਾਂ ਨੂੰ ਅਧਿਆਪਕਾਂ ਨੂੰ ਨੋਟਿਸ ਕੱਢ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਬਾਈਕਾਟ ਤਹਿਤ ਆਏ ਅਧਿਆਪਕਾਂ ਦੇ ਨੋਟਿਸ ਰੱਦ ਕੀਤੇ ਜਾਣ, ਅਨੁਭਵ ਗੁਪਤਾ ਸਿੱਖਿਆ ਪ੍ਰੋਵਾਈਡਰ ਦੀ ਸ. ਪ੍ਰਾ. ਸ. ਪਨਿਆੜ ਤੋਂ ਕੀਤੀ ਜਬਰੀ ਬਦਲੀ ਰੱਦ ਕੀਤੀ ਜਾਵੇ, 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਜ਼ਿਲਾ ਕੋਆਰਡੀਨੇਟਰ ਨੂੰ ਸਕੂਲ ਵਾਪਸ ਭੇਜਿਆ ਜਾਵੇ, ਸਿੱਖਿਆ ਪ੍ਰੋਵਾਈਡਰਾਂ ਸਮੇਤ ਹੋਰ ਅਧਿਆਪਕਾਂ ਦੀ ਪਿਛਲੇ ਪੰਜ ਮਹੀਨਿਆਂ ਤੋਂ ਰੁਕੀ ਤਨਖ਼ਾਹ ਜਾਰੀ ਕੀਤੀ ਜਾਵੇ, ਮੰਗ ਪੱਤਰ ਨਾਲ ਨੱਥੀ ਲਿਸਟ ਵਿਚ ਅਧਿਆਪਕਾਂ ਦੇ ਵੀ ਨੋਟਿਸ ਜਾਰੀ ਕੀਤੇ ਜਾਣ, ਠੇਕੇ 'ਤੇ ਰੱਖੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਠੇਕੇ 'ਤੇ ਰੱਖੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ।
ਇਸ ਮੌਕੇ ਅਸ਼ਵਨੀ ਕੁਮਾਰ ਫੱਜੂਪੁਰ, ਉਂਕਾਰ ਸਿੰਘ, ਅਨੁਭਵ ਗੁਪਤਾ, ਕੁਲਵਿੰਦਰ ਸਿੰਘ, ਪੰਕਜ ਅਰੋੜਾ, ਨਰੇਸ਼ ਪਨਿਆੜ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪਿੰਦਰ ਤੇ ਪੁਨੀਤ ਸ਼ਰਮਾ ਆਦਿ ਨੇ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ ਵੀ ਦਿੱਤਾ।
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਸਾਈਕਲ ਚਾਲਕ ਦੀ ਮੌਤ
NEXT STORY