ਖੰਨਾ (ਵਿਪਨ ਭਾਰਦਵਾਜ): ਖੰਨਾ ਵਿਚ ਇਕ ਸਰਕਾਰੀ ਅਧਿਆਪਕਾ ਵੱਲੋਂ ਵਰਲਡ ਬੈਂਕ ਵਿਚ ਨੌਕਰੀ ਦਵਾਉਣ ਦੇ ਨਾਂ 'ਤੇ ਕਈ ਲੋਕਾਂ ਤੋਂ ਤਕਰੀਬਨ 2 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅਧਿਆਪਕਾ ਦੀ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੇ ਉਸ ਸਰਕਾਰੀ ਸਕੂਲ ਦੇ ਬਾਹਰ ਧਰਨਾ ਲਗਾ ਦਿੱਤਾ, ਜਿੱਥੇ ਉਹ ਡਿਊਟੀ ਕਰ ਰਹੀ ਹੈ। ਲੋਕਾਂ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਅਧਿਆਪਕਾ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੁਰਾਣੇ ਮਾਮਲਿਆਂ ਖ਼ਿਲਾਫ਼ ਦਰਜ ਹੋਣ ਵਾਲੀਆਂ ਅਰਜ਼ੀਆਂ 'ਤੇ ਵੀ ਨਵੇਂ ਕਾਨੂੰਨ ਤਹਿਤ ਹੀ ਹੋਵੇਗੀ ਸੁਣਵਾਈ: ਹਾਈ ਕੋਰਟ
ਪ੍ਰਦਰਸ਼ਾਨਕਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਠੱਗੀ ਮਾਰੀ ਗਈ ਹੈ ਤੇ ਹੁਣ ਪੈਸੇ ਵਾਪਸ ਮੰਗਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜੇ ਤਕ ਇਨਸਾਫ਼ ਨਹੀਂ ਮਿਲਿਆ। ਜੇਕਰ ਛੇਤੀ ਇਨਸਾਫ਼ ਨਾ ਮਿਲਿਆ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਤੋਂ ਇਨਸਾਫ਼ ਦੀ ਗੁਹਾਰ ਲਗਾਉਣਗੇ। ਪੀੜਤਾਂ ਨੇ ਦੱਸਿਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਠੱਗੀ ਮਾਰਦਿਆਂ ਵਰਲਡ ਬੈਂਕ ਦਾ ਫਰਜ਼ੀ ਪਛਾਣ ਪੱਤਰ ਵੀ ਬਣਾ ਕੇ ਦਿਖਾਇਆ ਗਿਆ, ਜਿਸ ਨਾਲ ਉਨ੍ਹਾਂ ਦਾ ਭਰੋਸਾ ਬਣਿਆ। ਇਸ ਤੋਂ ਇਲਾਵਾ ਅਧਿਆਪਕਾ ਵੱਲੋਂ ਆਪਣੇ ਦਿੱਲੀ ਤੇ ਖੰਨਾ ਦੇ ਘਰਾਂ ਵਿਚ ਕਈ ਮੀਟਿਗਾਂ ਵੀ ਕਰਵਾਈਆਂ ਗਈਆਂ। ਉਨ੍ਹਾਂ ਨੂੰ ਆਪ ਜਹਾਜ਼ ਦੀ ਟਿਕਟ ਦੇ ਕੇ ਚੇਨੰਈ ਦੇ ਇਕ ਹੋਟਲ ਵਿਚ ਬੁਲਾ ਕੇ ਟ੍ਰੇਨਿੰਗ ਦੇਣ ਬਾਰੇ ਕਿਹਾ ਗਿਆ। ਪੀੜਤਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਪਛਾਣ ਪੱਤਰ ਦੀ ਜਾਂਚ ਕੀਤੀ ਤਾਂ ਉਹ ਫਰਜ਼ੀ ਨਿਕਲੇ। ਪੈਸੇ ਵਾਪਸ ਮੰਗਣ 'ਤੇ ਅਧਿਆਪਕਾ ਨੇ ਉਨ੍ਹਾਂ ਨੂੰ ਪੈਸੇ ਵਾਪਸ ਕਰਨ ਦਾ ਭਰੋਸਾ ਦਿੱਤਾ ਸੀ। ਹੁਣ ਜਦੋਂ ਉਹ ਪੈਸੇ ਮੰਗਦੇ ਹਨ ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ - Jalandhar West By Poll: ਕਾਊਂਟਿੰਗ ਸੈਂਟਰ ਛੱਡ ਨਿਕਲੇ ਭਾਜਪਾ ਦੇ ਸ਼ੀਤਲ ਅੰਗੁਰਾਲ (Video)
ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਸੁੱਖ ਅੰਮ੍ਰਿਤ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੜਤਾਲ ਪੂਰੀ ਹੋਣ ਤੋਂ ਬਾਅਦ ਹੀ ਕੋਈ ਖ਼ੁਲਾਸਾ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਤੇ ਵਿਸ਼ਵਾਸ਼ ਦਾ ਪ੍ਰਤੀਕ ਹਨ ਜਲੰਧਰ ਦੇ ਚੋਣ ਨਤੀਜੇ: ਰਮਨ ਬਹਿਲ
NEXT STORY