ਚੰਡੀਗੜ੍ਹ (ਆਸ਼ੀਸ਼) : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਠੰਡ ਨੂੰ ਦੇਖਦਿਆਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਵਿਭਾਗ ਨੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਹੈ। ਅੱਜ ਤੋਂ ਅਧਿਆਪਕਾਂ ਅਤੇ ਸਟਾਫ਼ ਦਾ ਸਮਾਂ ਸਵੇਰੇ 8:45 ਤੋਂ ਦੁਪਹਿਰ 2:45 ਤੱਕ ਹੋਵੇਗਾ।
ਇਹ ਵੀ ਪੜ੍ਹੋ : HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਨਾਲ ਹੀ ਬੱਚਿਆਂ ਲਈ ਸਵੇਰੇ 9:30 ਤੋਂ ਦੁਪਹਿਰ 2:30 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉੱਤਰੀ ਭਾਰਤ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਲੋਕ ਪਰੇਸ਼ਾਨ ਹਨ। ਦਿਨ ਵੇਲੇ ਕੰਬਣੀ ਰਹਿੰਦੀ ਹੈ ਅਤੇ ਰਾਤ ਵੇਲੇ ਕੋਹਰਾ ਸਮੱਸਿਆ ਬਣ ਰਿਹਾ ਹੈ। ਅਜਿਹੇ ’ਚ ਸਿੱਖਿਆ ਵਿਭਾਗ ਨੇ ਛੁੱਟੀਆਂ ਵੀ ਵਧਾ ਦਿੱਤੀਆਂ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਕਾਮੇ 10 ਰੁਪਏ 'ਚ ਲੈ ਸਕਣਗੇ ਵੱਡੀਆਂ ਸਹੂਲਤਾਂ, ਪੜ੍ਹੋ ਪੂਰੀ ਖ਼ਬਰ
ਸਰਕਾਰੀ, ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ’ਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ 11 ਜਨਵਰੀ ਤੱਕ ਰਹਿਣਗੀਆਂ। 12 ਜਨਵਰੀ ਨੂੰ ਐਤਵਾਰ ਹੈ। ਇਸ ਲਈ ਸਕੂਲ 13 ਜਨਵਰੀ ਨੂੰ ਖੁੱਲ੍ਹਣਗੇ। ਇਸ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਦਾ ਕਹਿਣਾ ਹੈ ਕਿ ਮੌਸਮ ਨੂੰ ਦੇਖਦਿਆਂ ਪ੍ਰੀ-ਸਕੂਲ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾਈਆਂ ਗਈਆਂ ਹਨ। ਬਾਕੀ ਬੱਚਿਆਂ ਲਈ ਸਮੇਂ ’ਚ ਬਦਲਾਅ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ੌਜੀ ਅਫ਼ਸਰ ਨਾਲ ਵਾਪਰੀ ਅਣਹੋਣੀ, ਸ਼੍ਰੀਨਗਰ 'ਚ ਤਾਇਨਾਤ ਸੀ ਪੰਜਾਬ ਦਾ ਪੁੱਤ ਗੁਰਮੁੱਖ ਸਿੰਘ
NEXT STORY