ਬਰਨਾਲਾ (ਕਮਲ) - ਬਰਨਾਲਾ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 10 ਫੀਸਦੀ ਵਿਦਿਆਰਥੀ ਦੀ ਗਿਣਤੀ ਵਧੀ ਹੈ। ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ 57968 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਹੈ। ਜੋ ਇਸ ਵਾਰ ਤੋਂ 5332 ਵੱਧ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵਧਣ ਦਾ ਵੱਡਾ ਕਾਰਨ ਪ੍ਰਾਈਵੇਟ ਸਕੂਲਾਂ ਦੀਆਂ ਮਹਿੰਗੀਆਂ ਫ਼ੀਸਾਂ ਜ਼ਿੰਮੇਵਾਰ ਬਣੀਆਂ ਹਨ। ਜ਼ਿਲੇ ਵਿੱਚ 2311 ਬੱਚੇ ਮਾਪਿਆਂ ਵਲੋਂ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਏ ਗਏ ਹਨ। ਜਦੋਂਕਿ ਸਰਕਾਰੀ ਸਕੂਲਾਂ ਦੀ ਦਿੱਖ ਵੀ ਪਹਿਲਾਂ ਨਾਲੋਂ ਬਦਲੀ ਹੈ। ਸਰਕਾਰੀ ਸਕੂਲਾਂ ’ਚ ਨਿੱਜੀ ਸਕੂਲਾਂ ਦੀ ਤਰਜ਼ ’ਤੇ ਹਰ ਸੁਵਿਧਾ ਮੁਹੱਈਆ ਕਰਵਾਈ ਜਾਣ ਲੱਗੀ ਹੈ। ਸਰਕਾਰੀ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਵੀ ਕਰਵਾਈ ਜਾ ਰਹੀ ਹੈ। ਜ਼ਿਲੇ ਦੇ 85 ਫੀਸਦੀ ਦੇ ਕਰੀਬ ਸਰਕਾਰੀ ਸਕੂਲ ਸਮਾਰਟ ਸਕੂਲ ਵੀ ਬਣਾਏ ਗਏ ਹਨ।
ਜਦੋਂ ਇਕ ਰੰਗ-ਬਰੰਗੀ ਕਾਰ ਨੇ ਜਿੱਤੀ ਕਾਨੂੰਨੀ ਲੜਾਈ...(ਵੀਡੀਓ)
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲਾਂ ਦੇ ਅਧਿਆਪਕਾਂ ਗੁਰਪ੍ਰੀਤ ਸਿੰਘ ਅਤੇ ਭਰਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਬੱਚੇ ਖ਼ੁਦ ਨਿੱਜੀ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਏ ਹਨ। ਉਹ ਜਿੱਥੇ ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ, ਉਥੇ ਉਨ੍ਹਾਂ ਨੇ ਖ਼ੁਦ ਇਸ ’ਤੇ ਅਮਲ ਕੀਤਾ ਹੈ। ਹੋਰ ਵੀ ਬਹੁ ਗਿਣਤੀ ਅਧਿਆਪਕਾਂ ਨੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਸਕੂਲ ਹੀ ਨਾ ਬਚੇ ਤਾਂ ਉਨ੍ਹਾਂ ਦੀਆਂ ਨੌਕਰੀਆਂ ਵੀ ਕਿਸੇ ਕੰਮ ਦੀਆਂ ਨਹੀਂ ਰਹਿਣੀਆਂ। ਇਸ ਲਈ ਸਰਕਾਰੀ ਸਕੂਲਾਂ ਨੂੰ ਬਚਾਉਣ ਲਈ ਇਨ੍ਹਾਂ ਵਿੱਚ ਬੱਚਿਆਂ ਦੇ ਦਾਖ਼ਲੇ ਜ਼ਰੂਰੀ ਹਨ।
‘ਗੋਲਡਨ ਬਰਡਵਿੰਗ’ ਐਲਾਨੀ ਗਈ ਭਾਰਤ ਦੀ ਸਭ ਤੋਂ ਵੱਡੀ ਤਿੱਤਲੀ (ਵੀਡੀਓ)
ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕ ਜਗਜੀਤ ਸਿੰਘ ਅਤੇ ਨਰਿੰਦਰ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਪੜ੍ਹਾਈ ਦਾ ਪੱਧਰ ਕਾਫ਼ੀ ਉਚਾ ਹੋਇਆ ਹੈ। ਸਰਕਾਰੀ ਸਕੂਲ ਹੁਣ ਸਮਾਰਟ ਸਕੂਲ ਬਣੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਘਰ-ਘਰ ਦਾਖਲਾ ਮੁਹਿੰਮ ਨੇ ਕਾਫ਼ੀ ਅਸਰ ਪਾਇਆ ਹੈ। ਨਿੱਜੀ ਸਕੂਲਾਂ ਵਾਂਗ ਸਰਕਾਰੀ ਸਕੂਲਾਂ ਵਿੱਚ ਹਰ ਸਹੂਲਤ ਦਿੱਤੀ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਪ੍ਰੋਜੈਕਟਰ, ਅੰਗਰੇਜ਼ੀ ਮਾਧਿਆਮ, ਮੁਫ਼ਤ ਵਰਤੀ ਅਤੇ ਕਿਤਾਬਾਂ ਅਤੇ ਕੋਈ ਸਕੂਲ ਫ਼ੀਸ ਵਰਗੀਆਂ ਸਹੂਲਤ ਦਿੱਤੀਆਂ ਜਾ ਰਹੀਆਂ ਹਨ। ਆਨਲਾਈਨ ਪੜਾਈ ਘਰ ਬੈਠੇ ਬੱਚਿਆਂ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਦੀਆਂ ਮਹਿੰਗੀਆਂ ਫ਼ੀਸਾਂ ਨੇ ਮਾਪਿਆਂ ’ਤੇ ਵੱਡਾ ਆਰਥਿਕ ਬੋਝ ਪਾਇਆ ਹੈ। ਜਿਸ ਤੋਂ ਨਿਰਾਸ਼ ਮਾਪੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।
ਜੇਕਰ ਤੁਸੀਂ ਵੀ ਹੋ ਤਣਾਓ ਦੇ ਸ਼ਿਕਾਰ ਤਾਂ ਜਾਣੋ ਕਿਵੇਂ ਪਾਈਏ ਇਸ ਤੋਂ ਮੁਕਤੀ
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ’ਚ ਬੱਚਾ ਦਾਖ਼ਲ ਕਰਵਾਉਣ ਲਈ ਕਿਸੇ ਸਰਟੀਫ਼ਿਕੇਟ ਦੀ ਲੋੜ ਨਹੀਂ ਹੈ। ਬੱਚੇ ਦੀ ਯੋਗਤਾ ਲਈ ਉਸਦਾ ਟੈਸਟ ਲਿਆ ਜਾਂਦਾ ਹੈ, ਜਿਸ ਤੋਂ ਬਾਅਦ ਉਸਨੂੰ ਦਾਖ਼ਲਾ ਦੇ ਦਿੱਤਾ ਜਾਂਦਾ ਹੈ। ਇਸ ਮਾਮਲੇ ਸਬੰਧੀ ਵਧੀਕ ਜ਼ਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਮੈਡਮ ਵਸੁੰਧਰਾ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਪ੍ਰਾਇਮਰੀ ਸਕੂਲਾਂ ਵਿੱਚ 21 ਫ਼ੀਸਦੀ ਵਧੇਰੇ ਦਾਖ਼ਲਾ ਹੋਇਆ ਹੈ। ਪ੍ਰੀ ਪ੍ਰਾਇਮਰੀ ਵਿੱਚ ਪਿਛਲੇ ਸਾਲ 22 ਹਜ਼ਾਰ ਦਾਖ਼ਲਾ ਹੋਇਆ ਸੀ। ਜੋ ਇਸ ਵਾਰ ਵਧ ਕੇ 24 ਹਜ਼ਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਜ਼ਿਲੇ ਨੂੰ ਦਿੱਤੇ ਗਏ ਟਾਰਗੇਟ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਸਰਕਾਰੀ ਸਕੂਲਾਂ ਨਿੱਜੀ ਸਕੂਲਾਂ ਨੂੰ ਟੱਕਰ ਦੇ ਰਹੇ ਹਨ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ 50 ਬੱਚਿਆਂ ਨੇ ਇਸ ਵਾਰ ਨਵੋਦਿਆ ਦੀ ਪ੍ਰੀਖਿਆ ਵੀ ਪਾਸ ਕੀਤੀ ਹੈ।
ਕੁਦਰਤ ਨਾਲ ਛੇੜਛਾੜ ਦਾ ਨਤੀਜਾ: ਪੰਜਾਬ ’ਚ ਲਗਾਤਾਰ ਡਗਮਗਾ ਰਹੀ ਹੈ ‘ਮਾਨਸੂਨ ਦੀ ਸਥਿਤੀ’
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਧਿਕਾਰੀ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਪਿਛਲੇ ਸਾਲ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ 52638 ਬੱਚੇ ਦਾਖ਼ਲ ਸਨ, ਜੋ ਇਸ ਵਾਰ ਵਧ ਕੇ 57968 ਹੋ ਗਏ ਹਨ। ਇਸ ਵਾਰ 5332 ਬੱਚੇ ਵਧ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਹਨ। ਇਸ ਵਾਰ 10.13 ਫ਼ੀਸਦੀ ਸਰਕਾਰੀ ਸਕੂਲਾਂ ਦਾ ਦਾਖ਼ਲਾ ਵਧਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦਸਵੀਂ, 11ਵੀਂ ਅਤੇ 12ਵੀਂ ਕਲਾਸਾਂ ’ਚ ਵਧੇਰੇ ਬੱਚੇ ਦਾਖ਼ਲ ਹੋਏ ਹਨ। ਸਰਕਾਰੀ ਸਕੂਲਾਂ ਵਿੱਚ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਵਧੀਆ ਪੜ੍ਹਾਈ ਕਰਵਾਈ ਜਾਂਦੀ ਹੈ, ਜੋ ਨਿੱਜੀ ਸਕੂਲਾਂ ਨੂੰ ਮਾਤ ਪਾ ਰਹੀ ਹੈ।
ਕੀ ਤੁਸੀਂ ਵੀ ਟਾਇਲਟ ਜਾਣ ਸਮੇਂ ਕਰਦੋ ਹੋ ਮੋਬਾਇਲ ਫੋਨ ਦੀ ਵਰਤੋਂ, ਤਾਂ ਪੜ੍ਹੋ ਇਹ ਖ਼ਬਰ
ਸੰਗਰੂਰ ਵਾਸੀਆਂ ਲਈ ਰਾਹਤ ਭਰੀ ਖ਼ਬਰ: 34 ਵਿਅਕਤੀ ਸਿਹਤਯਾਬ ਹੋ ਕੇ ਪਹੁੰਚੇ ਘਰ
NEXT STORY