ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਸਿੱਖਿਆ ਵਿਭਾਗ ਨੂੰ ਸ਼ਿਕਾਇਤ ਕੀਤੀ ਹੈ ਕਿ ਜ਼ਿਆਦਾਤਰ ਸਕੂਲਾਂ 'ਚ ਸਥਾਪਿਤ ਕੀਤੇ ਗਏ ਸੋਲਰ ਪੈਨਲ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਹੇ ਹਨ। ਇਸ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਅਹਿਮ ਕਦਮ ਚੁੱਕਦੇ ਹੋਏ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ’ਚ ਵਾਤਾਵਰਣ ਮੁਤਾਬਕ ਉੂਰਜਾ ਦਾ ਹੱਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਕੁੱਲ 4488 ਸਕੂਲਾਂ ’ਚ ਰੂਫਟਾਪ ਸੋਲਰ ਪੈਨਲ ਸਿਸਟਮ ਲਗਾਏ ਗਏ ਸਨ। ਇਨ੍ਹਾਂ ਸੋਲਰ ਪੈਨਲਾਂ ਨੇ ਨਾ ਸਿਰਫ ਬਿਜਲੀ ਦੀ ਖ਼ਪਤ ਨੂੰ ਘੱਟ ਕਰਨ ’ਚ ਯੋਗਦਾਨ ਦਿੱਤਾ, ਸਗੋਂ ਵਿਦਿਆਰਥੀਆਂ ਨੂੰ ਹਰਿਤ ਉੂਰਜਾ ਦੇ ਮਹੱਤਵ ਨੂੰ ਸਮਝਾਉਣ ਦੀ ਇਕ ਜਿਊਂਦੀ ਜਾਗਦੀ ਮਿਸਾਲ ਵੀ ਪੇਸ਼ ਕੀਤੀ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਇਹ ਅਰਜ਼ੀ
ਹਾਲਾਂਕਿ, ਹਾਲ ਹੀ 'ਚ ਕਈ ਸਕੂਲਾਂ ਦੇ ਮੁਖੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਦੇ ਇੱਥੇ ਸਥਾਪਿਤ ਸੋਲਰ ਪੈਨਲ ਸਿਸਟਮ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਹੇ ਹਨ। ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਸਕੂਲ ਮੁਖੀਆਂ ਨੇ ਵਿਭਾਗ ਨੂੰ ਜਾਣੂੰ ਕਰਵਾਇਆ ਹੈ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ, ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਇਕ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ’ਚ ਨਿਰਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਸਕੂਲਾਂ 'ਚ ਸੋਲਰ ਪੈਨਲ ਸਿਸਟਮ ਕੰਮ ਨਹੀਂ ਕਰ ਰਹੇ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਪੇਡਾ ਦੇ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਆਨਲਾਈਨ ਜ਼ਿਲ੍ਹਾ ਵਾਰ ਮੀਟਿੰਗ ਕੀਤੀ ਜਾਵੇ। ਇਹ ਮੀਟਿੰਗ 16 ਜਨਵਰੀ ਤੋਂ 27 ਜਨਵਰੀ ਦੇ ਦਰਮਿਆਨ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ
ਇਨ੍ਹਾਂ ਬੈਠਕਾਂ ਦਾ ਮਕਸਦ ਸੋਲਰ ਪੈਨਲ ਸਿਸਟਮ ਨਾਲ ਜੁੜੀਆਂ ਸਮੱਸਿਆਵਾਂ ਦੀ ਜਾਂਚ ਕਰਨਾ ਅਤੇ ਉਨ੍ਹਾਂ ਨੂੰ ਜਲਦ ਸੁਧਾਰਨਾ ਹੈ। ਪੇਡਾ ਵੱਲੋਂ ਸਥਾਪਿਤ ਇਹ ਸੋਲਰ ਪੈਨਲ ਯੋਜਨਾ ਸੂਬੇ ਦੇ ਸਕੂਲਾਂ ਦੇ ਬਿਜਲੀ ਬਿੱਲਾਂ ਨੂੰ ਘੱਟ ਕਰਨ ਅਤੇ ਸਥਾਈ ਉੂਰਜਾ ਨੂੰ ਬੜਾਵਾ ਦੇਣ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਸੀ। ਖ਼ਰਾਬ ਪੈਨਲਾਂ ਦੀ ਸਮੱਸਿਆ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਇਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਬੈਠਕਾਂ ’ਚ ਪੇਡਾ ਦੇ ਤਕਨੀਕੀ ਮਾਹਿਰ ਵੀ ਸ਼ਾਮਲ ਹੋਣਗੇ, ਜੋ ਸੋਲਰ ਪੈਨਲਾਂ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਜ਼ਰੂਰੀ ਹੱਲ ਪ੍ਰਦਾਨ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਟਾਲਾ ਦੇ ਦੀਪਕ ਦੀ ਬਦਲੀ ਕਿਸਮਤ, 100 ਰੁਪਏ ਦੀ ਲਾਟਰੀ ਨੇ ਕੀਤਾ ਮਾਲੋ-ਮਾਲ
NEXT STORY