ਜਲੰਧਰ (ਵਿਸ਼ੇਸ਼) : ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਸ਼ੂਗਰ ਮਿੱਲ ਨਾਲ ਸਬੰਧਤ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ’ਤੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅੰਨਦਾਤਾ ਨੂੰ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਖੰਨਾ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਲੱਗਭਗ 27.84 ਕਰੋੜ ਰੁਪਏ ਅਤੇ ਸਰਕਾਰ ਵੱਲੋਂ ਲੱਗਭਗ 18.93 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੋਣ ਦਾ ਮਾਮਲਾ ਬੇਹੱਦ ਗੰਭੀਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਸ਼ਾਹਰਾਹ ਜਾਮ ਕਰਨ ਦੀ ਚਿਤਾਵਨੀ ਦੇਣਾ ਸਰਕਾਰ ਦੀ ਅਸਫਲਤਾ ਦਾ ਸਬੂਤ ਹੈ।
ਇਹ ਵੀ ਪੜ੍ਹੋ : Love Marriage ਕਰਵਾਉਣਾ ਚਾਹੁੰਦਾ ਸੀ ਜੋੜਾ; ਕੁੜੀ ਵਾਲਿਆਂ ਨੇ ਮੁੰਡੇ ਨੂੰ ਘਰ ਸੱਦ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਕਿਸਾਨ ਆਪਣੀ ਫਸਲ ਦੇ ਭੁਗਤਾਨ ਲਈ ਤਰਸ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਮਾਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਸਮੁੱਚੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: 33 ਪੁਲਸ ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਤਬਾਦਲੇ
NEXT STORY