ਲੁਧਿਆਣਾ (ਵਿੱਕੀ) : ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਵੈਟਰਨਰੀ ਵਿਦਿਆਰਥੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਸ਼ੁਰੂ ਕੀਤਾ ਗਿਆ ਅਣਮਿਥੇ ਸਮੇਂ ਲਈ ਧਰਨਾ ਬੁੱਧਵਾਰ ਨੂੰ 14ਵੇਂ ਦਿਨ ’ਚ ਦਾਖਲ ਹੋ ਗਿਆ। ਵੈਟਰਨਰੀ ਵਿਦਿਆਰਥੀ ਅਤੇ ਇੰਟਰਨ ਡਾਕਟਰ ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਕੰਪਲੈਕਸ ਵਿਚ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਤੋਂ ਜਲਦ ਸੁਣਵਾਈ ਦੀ ਮੰਗ ਕਰ ਰਹੇ ਹਨ। ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀ ਕਿਸੇ ਵੀ ਮੰਗ ’ਤੇ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਦੌਰਾਨ ਯੂਨੀਅਨ ਨੇ ਰੋਸ ਮਾਰਚ ਕੱਢ ਕੇ ਸਰਕਾਰ ਦੇ ਰਵੱਈਏ ’ਤੇ ਨਾਰਾਜ਼ਗੀ ਜਤਾਈ।
ਇਹ ਵੀ ਪੜ੍ਹੋ : ਬੈਂਗਲੁਰੂ ਪੁਲਸ ਦਾ ਵੱਡਾ ਐਕਸ਼ਨ: CJI 'ਤੇ ਜੁੱਤੀ ਸੁੱਟਣ ਦੇ ਮਾਮਲੇ 'ਚ ਵਕੀਲ ਰਾਕੇਸ਼ ਕਿਸ਼ੋਰ ਖ਼ਿਲਾਫ਼ FIR ਦਰਜ
ਯੂਨੀਅਨ ਦਾ ਦੋਸ਼ ਹੈ ਕਿ ਕੁਝ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੁਲਸ ਵਲੋਂ ਧਮਕੀ ਭਰੇ ਫੋਨ ਆਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਪ੍ਰਦਰਸ਼ਨ ਰੋਕਣ ਲਈ ਕਿਹਾ ਗਿਆ ਹੈ। ਯੂਨੀਅਨ ਨੇ ਇਹ ਵੀ ਦਾਅਵਾ ਕੀਤਾ ਕਿ ਵਿਦਿਆਰਥੀਆਂ ਦੀ ਨਿੱਜੀ ਜਾਣਕਾਰੀ ਪੁਲਸ ਕੋਲ ਪਹੁੰਚਾਈ ਗਈ ਅਤੇ ਪੁੱਛਣ ’ਤੇ ਦੱਸਿਆ ਗਿਆ ਕਿ ਇਹ ਡਾਟਾ ਯੂਨੀਵਰਸਿਟੀ ਵਲੋਂ ਸਾਂਝਾ ਕੀਤਾ ਗਿਆ ਸੀ। ਵਿਦਿਆਰਥੀਆਂ ਦੀ ਪ੍ਰਮੁੱਖ ਮੰਗ ਹੈ ਕਿ ਇੰਟਰਨ ਡਾਕਟਰਾਂ ਦਾ ਸਟਾਈਪੈਂਡ 15000 ਰੁਪਏ ਤੋਂ ਵਧਾ ਕੇ 24310 ਕੀਤਾ ਜਾਵੇ। ਯੂਨੀਅਨ ਦਾ ਕਹਿਣਾ ਹੈ ਕਿ ਗੁਆਂਢੀ ਸੂਬਿਆਂ ’ਚ ਇਸ ਤੋਂ ਜ਼ਿਆਦਾ ਸਟਾਈਪੈਂਡ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਸਪੱਸ਼ਟ ਕਹਿਣਾ ਹੈ ਕਿ ਮੌਜੂਦਾ ਸਟਾਈਪੈਂਡ ਯੂਨੀਵਰਸਿਟੀ ਅਤੇ ਆਈ. ਸੀ. ਏ. ਆਰ. ਵਲੋਂ ਦਿੱਤਾ ਜਾਂਦਾ ਹੈ। ਇਸ ਵਿਚ ਪੰਜਾਬ ਸਰਕਾਰ ਦਾ ਕੋਈ ਯੋਗਦਾਨ ਨਹੀਂ ਹੈ।
ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਉਹ ਸਰਕਾਰ ਤੋਂ ਹਾਂ-ਪੱਖੀ ਨਿਰਣੇ ਦੀ ਉਮੀਦ ਰੱਖਦੇ ਹਨ ਪਰ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : EPFO ਨਿਯਮਾਂ 'ਚ ਹੋਵੇਗਾ ਵੱਡਾ ਬਦਲਾਅ, ਸਰਕਾਰ ਢਾਈ ਗੁਣਾ ਕਰ ਸਕਦੀ ਹੈ ਘੱਟੋ-ਘੱਟ ਪੈਨਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਪੁਲਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, ਕੇਸ ਦਰਜ
NEXT STORY