ਜਲੰਧਰ (ਗੁਲਸ਼ਨ) : ‘ਪੰਜਾਬ ਕੇਸਰੀ’ ਗਰੁੱਪ ਦੇ ਜਲੰਧਰ ਸਥਿਤ ਹੋਟਲ ‘ਪਾਰਕ ਪਲਾਜ਼ਾ’ ’ਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਪਹਿਲਾਂ ‘ਪੰਜਾਬ ਕੇਸਰੀ’ ਗਰੁੱਪ ਦੀਆਂ ਪ੍ਰੈੱਸਾਂ ’ਤੇ ਵੱਖ-ਵੱਖ ਵਿਭਾਗਾਂ ਦੀ ਰੇਡ ਕਰਵਾਈ ਗਈ ਅਤੇ ਹੁਣ ਹੋਟਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
ਉਨ੍ਹਾਂ ਕਿਹਾ ਕਿ ਸਰਕਾਰ ਮੀਡੀਆ ਨੂੰ ਆਪਣੇ ਇਸ਼ਾਰਿਆਂ ’ਤੇ ਚਲਾਉਣਾ ਚਾਹੁੰਦੀ ਹੈ ਪਰ ‘ਪੰਜਾਬ ਕੇਸਰੀ’ ਗਰੁੱਪ ਨੇ ਹਮੇਸ਼ਾ ਹੀ ਸੱਚਾਈ ਦਾ ਸਾਥ ਦਿੱਤਾ ਹੈ। ਚੋਪੜਾ ਪਰਿਵਾਰ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਪਰਿਵਾਰ ਦੇ ਦੋ ਮੈਂਬਰਾਂ ਦੀ ਸ਼ਹਾਦਤ ਦਿੱਤੀ ਹੈ ਪਰ ਅੱਜ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਨੇ ਇਕ ਵਾਰ ਫਿਰ ਕਾਲੇ ਦੌਰ ਦੇ ਦਿਨਾਂ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਸਰਕਾਰ ਦੀ ਇਸ ਕਾਰਵਾਈ ਨਾਲ ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਿਆ
NEXT STORY