ਚੰਡੀਗੜ੍ਹ (ਅੰਕੁਰ ਤਾਂਗੜੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਈਂਧਣ ਬਚਾਉਣ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇੱਕ ਅਹਿਮ ਫ਼ੈਸਲਾ ਲੈਂਦੇ ਹੋਏ ਵੱਡਾ ਐਲਾਨ ਕੀਤਾ ਹੈ ਕਿ ਹੁਣ ਹਰ ਬੁੱਧਵਾਰ ਨੂੰ ਸਰਕਾਰੀ ਦਫ਼ਤਰਾਂ ਦਾ ਸਟਾਫ਼ ਸਾਈਕਲ ਰਾਹੀਂ ਜਾਂ ਪਰਿਵਾਰਕ ਮੈਂਬਰਾਂ ਨਾਲ ਦਫ਼ਤਰ ਪਹੁੰਚੇਗਾ। ਇਸ ਦਿਨ ਸਰਕਾਰੀ ਗੱਡੀਆਂ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਚਲਾਈਆਂ ਗਈਆਂ ਬੱਸਾਂ 'ਤੇ ਵੀ ਸਟਾਫ਼ ਦਫ਼ਤਰ ਪਹੁੰਚ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ ਹੋਇਆ ਜਾਮ, ਭਿਆਨਕ ਹਾਦਸੇ ਦੌਰਾਨ 2 ਮਜ਼ਦੂਰਾਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ...
ਬੁੱਧਵਾਰ ਨੂੰ ਨਹੀਂ ਵਰਤੀ ਜਾਵੇਗੀ ਸਰਕਾਰੀ ਗੱਡੀ
ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਬੱਚਤ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਸ਼ੁਰੂਆਤ ਸਰਕਾਰੀ ਦਫ਼ਤਰਾਂ ਤੋਂ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਬੁੱਧਵਾਰ ਨੂੰ ਸਰਕਾਰੀ ਸਟਾਫ਼ ਜਾਂ ਤਾਂ ਸਾਈਕਲ ਰਾਹੀਂ ਦਫ਼ਤਰ ਆਵੇਗਾ ਜਾਂ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਸਫ਼ਰ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਧਵਾਰ ਨੂੰ ਦਫ਼ਤਰਾਂ 'ਚ ਫੋਰ-ਵ੍ਹੀਲਰ ਵਾਹਨਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਰਾਜਪਾਲ ਨੇ ਕਿਹਾ ਕਿ ਚੰਡੀਗੜ੍ਹ ਦੀਆਂ ਸੜਕਾਂ ਸਾਈਕਲ ਚਲਾਉਣ ਲਈ ਬਿਹਤਰ ਹਨ ਅਤੇ ਸ਼ਹਿਰ ਦਾ ਢਾਂਚਾ ਵੀ ਇਸ ਲਈ ਉੱਚਿਤ ਹੈ।
ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
ਚੰਡੀਗੜ੍ਹ ਦਾ ਵਾਤਾਵਰਣ ਬਚਾਉਣਾ ਸਾਡੀ ਜ਼ਿੰਮੇਵਾਰੀ
ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਦਾ ਵਾਤਾਵਰਣ ਬਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਈਂਧਣ ਦੀ ਖ਼ਪਤ ਘਟਾਉਣ ਵੱਲ ਛੋਟੇ ਪਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾ ਸਕਦੀ ਹੈ, ਪਰ ਬਾਕੀ ਕਰਮਚਾਰੀ ਆਸਾਨੀ ਨਾਲ ਸਾਈਕਲ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਰਾਜ ਭਵਨ ਅਤੇ ਸਰਕਾਰੀ ਦਫ਼ਤਰਾਂ ਤੋਂ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਸ ਨੂੰ ਸਕੂਲਾਂ ਅਤੇ ਆਮ ਲੋਕਾਂ ਤੱਕ ਵੀ ਲਿਜਾਇਆ ਜਾਵੇਗਾ ਤਾਂ ਜੋ ਵਾਤਾਵਰਣ ਸੁਰੱਖਿਆ ਅਤੇ ਈਂਧਣ ਬੱਚਤ ਪ੍ਰਤੀ ਜਾਗਰੂਕਤਾ ਵੱਧ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ 26 ਮਈ ਦੀ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ
NEXT STORY