ਚੰਡੀਗੜ੍ਹ : ਪੰਜਾਬ ਸਣੇ ਚੰਡੀਗੜ੍ਹ ਅਤੇ ਹਰਿਆਣਾ 'ਚ ਹੁਣ ਕੁੱਤੇ ਦੇ ਵੱਢਣ 'ਤੇ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਦਰਅਸਲ ਕੁੱਤਿਆਂ ਦੇ ਵੱਢਣ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਖ਼ਤ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਅਵਾਰਾ ਕੁੱਤੇ ਦੇ ਵੱਢਣ 'ਤੇ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਕੱਠਿਆਂ 193 ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤੇ ਦੇ ਵੱਢਣ ਸਬੰਧੀ ਮਾਮਲਿਆਂ 'ਚ ਮੁਆਵਜ਼ਾ ਨਿਰਧਾਰਿਤ ਕਰਨ ਲਈ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਸਿਹਤ ਵਿਭਾਗ ਨੇ ਜਾਰੀ ਕੀਤੀ Advisory
ਅਦਾਲਤ ਨੇ ਕਿਹਾ ਹੈ ਕਿ ਇਹ ਕਮੇਟੀਆਂ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ 'ਚ ਗਠਿਤ ਕੀਤੀਆਂ ਜਾਣਗੀਆਂ। ਇਨ੍ਹਾਂ ਕਮੇਟੀਆਂ ਨੂੰ ਅਰਜ਼ੀ ਮਿਲਣ ਤੋਂ ਬਾਅਦ ਜਾਂਚ ਕਰਕੇ 4 ਮਹੀਨਿਆਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਪਵੇਗੀ। ਅਦਾਲਤ ਦੇ ਹੁਕਮਾਂ ਮੁਤਾਬਕ ਕੁੱਤੇ ਦੇ ਵੱਢਣ ਨਾਲ ਸਬੰਧਿਤ ਮਾਮਲਿਆਂ 'ਚ ਆਰਥਿਕ ਮਦਦ ਘੱਟੋ-ਘੱਟ 10,000 ਰੁਪਏ ਹੋਵੇਗੀ, ਜੋ ਕਿਸੇ ਸ਼ਖ਼ਸ ਦੇ ਸਰੀਰ 'ਤੇ ਕੁੱਤੇ ਵੱਲੋਂ ਮਾਰੇ ਗਏ ਪ੍ਰਤੀ ਦੰਦ ਦੇ ਹਿਸਾਬ ਨਾਲ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ਦੀ Central Jail 'ਚ ਖ਼ੂਨ-ਖ਼ਰਾਬਾ, ਹਵਾਲਾਤੀਆਂ ਵਿਚਕਾਰ ਹੋਈ ਜ਼ਬਰਦਸਤ ਝੜਪ
ਇਸ ਦੇ ਨਾਲ ਹੀ ਕੁੱਤਾ ਜੇਕਰ ਕਿਸੇ ਵਿਅਕਤੀ ਦਾ ਮਾਸ ਨੋਚ ਲੈਂਦਾ ਹੈ ਤਾਂ ਪ੍ਰਤੀ 0.2 ਸੈਂਟੀਮੀਟਰ ਜ਼ਖਮ ਦੇ ਹਿਸਾਬ ਨਾਲ ਮੁਆਵਜ਼ਾ ਘੱਟੋ-ਘੱਟ 20 ਹਜ਼ਾਰ ਰੁਪਏ ਦਿੱਤਾ ਜਾਵੇਗਾ। ਇਸ ਸਬੰਧੀ ਅਦਾਲਤ ਨੇ ਸ਼ਿਕਾਇਤ ਮਿਲਣ 'ਤੇ ਪੁਲਸ ਨੂੰ ਵੀ ਡੀ. ਡੀ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜੇਕਰ ਕਿਸੇ ਪਾਲਤੂ ਕੁੱਤੇ ਨੇ ਵੱਢਿਆ ਹੈ ਤਾਂ ਉਸ ਦੇ ਮਾਲਕ ਨੂੰ ਹਰਜਾਨਾ ਦੇਣਾ ਪਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਵੱਡੀ ਕਾਰਵਾਈ, ਰਡਾਰ ’ਤੇ ਗੈਂਗਸਟਰ ਅਰਸ਼ ਡਾਲਾ ਦਾ ਪਿਤਾ
NEXT STORY