ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਸੂਬੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦੀ ਤਿਆਰੀ ਵਿਚ ਹੈ। ਅਗਲੇ ਦੋ ਹਫਤਿਆਂ ਵਿਚ ਭਗਵੰਤ ਮਾਨ ਵੱਲੋਂ ਇਸ ਉਪਰਾਲੇ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਂਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਆਉਣ ਵਾਲੇ ਦੋ ਹਫਤਿਆਂ ਦੌਰਾਨ ਹੀ "ਸਕੂਲ ਆਫ ਐਮੀਨੈਂਸ" ਦਾ ਨੀਂਹ ਪੱਥਰ ਰੱਖਣ ਗ ਕਰਨਗੇ। ਪਹਿਲੇ ਗੇੜ ਦੌਰਾਨ ਪੰਜਾਬ ਵਿਚ 100 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਆਪੇ ਤੋਂ ਬਾਹਰ ਹੋਇਆ ਮਜ਼ਦੂਰ, 2 ਧੀਆਂ, ਭਰਾ ਤੇ SHO ਸਣੇ 5 ਨੂੰ ਉਤਾਰਿਆ ਮੌਤ ਦੇ ਘਾਟ
ਬੈਂਸ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਦਾ ਵਿੱਦਿਅਕ ਪੱਧਰ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸ ਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਵਿੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਆਪਟੀਕਲ ਐਸੋਸੀਏਸ਼ਨ ਪੰਜਾਬ, ਹਰਿਆਣਾ, ਜੰਮੂ ਤੇ ਉੱਤਰਾਖੰਡ ਵੱਲੋਂ ‘ਆਪਟਿਕਸ ਫੇਅਰ 2022’ ਲੁਧਿਆਣਾ 'ਚ 26-28 ਨੂੰ
NEXT STORY