ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਬਾਜਵਾ ਨੇ ਇਕ ਟਵੀਟ ਰਾਹੀਂ ਮੁੱਖ ਮੰਤਰੀ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਦੀ ਤੁਲਨਾ 'ਮਹਾਰਾਜਾ' ਨਾਲ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਕ ਪ੍ਰਸਿੱਧ ਗਾਇਕ ਦੀ ਸੁਰੱਖਿਆ ਉਸ ਸਮੇਂ ਵਾਪਸ ਲੈ ਲਈ, ਜਦੋਂ ਉਸ ਨੇ ਇਕ ਸਿਆਸੀ ਆਗੂ (ਸੁਖਬੀਰ ਬਾਦਲ) ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਇਸ ਕਾਰਵਾਈ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਹ ਇਕ ਖ਼ਤਰਨਾਕ ਸੰਦੇਸ਼ ਦਿੰਦਾ ਹੈ ਕਿ ਪੁਲਸ ਅਤੇ ਪ੍ਰਸ਼ਾਸਨ ਸਿਰਫ਼ ਇਕ ਵਿਅਕਤੀ ਨੂੰ ਖੁਸ਼ ਕਰਨ ਲਈ ਕੰਮ ਕਰ ਰਹੇ ਹਨ।
ਬਾਜਵਾ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਜਿਸ ਭਗਵੰਤ ਮਾਨ ਨੇ ਪੰਜਾਬ ਵਿੱਚੋਂ 'ਵੀ.ਆਈ.ਪੀ. ਕਲਚਰ' ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਉਹ ਹੁਣ ਖੁਦ "ਸਤੌਜ ਦੇ ਮਹਾਰਾਜਾ" ਵਾਂਗ ਵਿਵਹਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ 'ਹਉਮੈ ਦੇ ਰਾਜ' ਦੀ ਨਹੀਂ, ਸਗੋਂ 'ਕਾਨੂੰਨ ਦੇ ਰਾਜ' ਦੀ ਲੋੜ ਹੈ।
ਕਾਂਗਰਸੀ ਆਗੂ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਇਕ ਵਾਰ ਫਿਰ ਸੁਰੱਖਿਆ ਵਾਪਸ ਲੈਣ ਦੇ ਮੁੱਦੇ 'ਤੇ ਚਰਚਾ ਛਿੜ ਗਈ ਹੈ। ਫਿਲਹਾਲ ਇਸ ਮਾਮਲੇ 'ਤੇ ਸਰਕਾਰ ਜਾਂ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਇਸ ਦੇ ਨਾਲ ਹੀ ਇਕ ਪੱਤਰਕਾਰ ਨੇ ਟਵੀਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸਿੰਗਰ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਗਈ ਸੀ, ਇਸ ਲਈ ਉਸ ਦੀ ਸਕਿਓਰਿਟੀ ਵਾਪਸ ਲਈ ਗਈ। ਇਸ ਦੇ ਨਾਲ ਇਹ ਉਸ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਮੁੱਦਾ ਚੁੱਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ! ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਬੰਦ ਕਰਨ ਦਾ ਐਲਾਨ
NEXT STORY