ਨਵਾਂਸ਼ਹਿਰ (ਮਨੋਰੰਜਨ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 2 ਅਕਤੂਬਰ ਨੂੰ ਦੁਪਹਿਰ 12 ਵਜੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਿੱਧੂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ 'ਤੇ ਨਤਮਸਤਕ ਹੋਣ ਤੋਂ ਬਾਅਦ ਮਿਊਜ਼ੀਅਮ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣਗੇ। ਇਸ ਮੌਕੇ ਉਨ੍ਹਾਂ ਨਾਲ ਸੱਭਿਆਚਾਰਕ, ਸੈਰ ਸਪਾਟਾ, ਅਜਾਇਬ ਘਰ ਅਤੇ ਪੁਰਾਤਤਵ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਮਿਊਜ਼ੀਅਮ ਦੇ ਵਿਸਤਾਰ ਦਾ ਕੰਮ ਕਰਵਾ ਰਹੀ ਏਜੰਸੀ ਮਾਰਕਫ਼ੈੱਡ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ।
ਮਾਮਲਾ ਦਾਦੇ-ਪੋਤੇ ਦੇ ਕਤਲ ਦਾ : ਦੋ ਦਿਨ ਬੀਤਣ ਦੇ ਬਾਵਜੂਦ ਵੀ ਕਾਤਲ ਪੁਲਸ ਦੀ ਪਹੁੰਚ ਤੋਂ ਦੂਰ
NEXT STORY