ਚੰਡੀਗੜ੍ਹ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੈਸ਼ਨ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗਾ। ਇਸ ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਸੀ ਅਤੇ ਕਿਹਾ ਸੀ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ।
ਲੁਧਿਆਣੇ 'ਚ 2 ਲੱਖ ਰੁਪਏ ਦੀ ਲੁੱਟ! ਗੋਲ਼ੀਆਂ ਤੇ ਹਥਿਆਰਾਂ ਦੇ ਜ਼ੋਰ 'ਤੇ ਲੁੱਟੀ ਕਰਿਆਨੇ ਦੀ ਦੁਕਾਨ
NEXT STORY