ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਹੋਰ ਚਿੱਠੀ ਲਿਖ ਕੇ ਪਿਛਲੀਆਂ ਚਿੱਠੀਆਂ ਦਾ ਜਵਾਬ ਦੇਣ ਦੀ ਯਾਦ ਕਰਵਾਈ ਹੈ। ਇਸ ਪੱਤਰ ਵਿਚ ਰਾਜਪਾਲ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਭਾਸ਼ਣ ਦਾ ਵੀ ਹਵਾਲਾ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਬੱਚੇ ਕੋਲੋਂ ਪਿਓ ਦੇ ਗੋਲ਼ੀ ਲੱਗਣ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਨੇ ਬਿਆਨ ਕੀਤਾ ਘਟਨਾ ਦਾ ਸੱਚ (ਵੀਡੀਓ)
ਇਸ ਪੱਤਰ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਮਾਨ ਨੂੰ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਨਵੀਂ ਯੋਜਨਾ ਮੁਤਾਬਕ ਹੁਣ ਆਟਾ ਲੋਕਾਂ ਦੇ ਘਰਾਂ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਭਵਨ ਵੱਲੋਂ ਮੁੱਖ ਸਕੱਤਰ ਨੂੰ ਇਸ ਬਾਰੇ 24-09-2022 ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਦਾ ਅਜੇ ਤਕ ਕੋਈ ਜਵਾਬ ਨਹੀਂ ਮਿਲਿਆ। ਰਾਜਪਾਲ ਨੇ CM ਮਾਨ ਨੂੰ ਕਿਹਾ ਕਿ ਤੁਹਾਡੇ ਵੱਲੋਂ ਰਾਜਪਾਲ ਦਫ਼ਤਰ ਨੂੰ ਜਵਾਬ ਨਾ ਦਿੱਤੇ ਜਾਣ 'ਤੇ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਰਾਜਪਾਲ ਦਫ਼ਤਰ ਦੀ ਕਾਰਜਪ੍ਰਣਾਲੀ ਬਾਰੇ ਕੀ ਕਹਿਣਾ ਸੀ। ਰਾਜਪਾਲ ਨੇ ਪੱਤਰ ਵਿਚ ਬਾਬਾ ਸਾਹਿਬ ਦੇ ਇਕ ਭਾਸ਼ਣ ਦਾ ਉਹ ਹਿੱਸਾ ਲਿਖਿਆ ਜਿਸ ਵਿਚ ਉਹ ਰਾਜਪਾਲ ਦੇ ਕੰਮਾਂ ਬਾਰੇ ਬੋਲ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਹੁਸ਼ਿਆਰਪੁਰ ਤੋਂ ਸਾਹਮਣੇ ਆਈ ਸ਼ਰਮਨਾਕ ਘਟਨਾ, 60 ਸਾਲਾ ਬਜ਼ੁਰਗ ਨੇ ਬੱਚੀ ਦੀ ਰੋਲ਼ੀ ਪੱਤ
ਰਾਜਪਾਲ ਨੇ ਕਿਹਾ ਕਿ 6 ਮਹੀਨੇ ਬੀਤ ਜਾਣ ਦੇ ਬਾਵਜੂਦ ਤੁਹਾਡੇ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਬਾਬਾ ਸਾਹਿਬ ਅੰਬੇਡਕਰ ਦੇ ਭਾਸ਼ਣ ਦੀ ਯਾਦ ਦਵਾਉਣ ਮਗਰੋਂ ਮੈਨੂੰ ਆਸ ਹੈ ਕਿ ਤੁਸੀਂ ਸਾਡੇ ਸਾਰੇ ਪੱਤਰਾਂ ਦਾ ਜਵਾਬ ਦੇਵੋਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ’ਚ ਸ਼ਾਨਦਾਰ ਵਾਧਾ ਦਰਜ : ਚੇਤਨ ਸਿੰਘ ਜੌੜਾਮਾਜਰਾ
NEXT STORY