ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮਾਣਯੋਗ ਗਵਰਨਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਲਾਨਾ ਸਮਾਗਮ 'ਚ ਹਿੱਸਾ ਲੈਣ ਆਏ ਹੋਏ ਸਨ। ਗਵਰਨਰ ਦੇ ਸ੍ਰੀ ਦਰਬਾਰ ਸਾਹਿਬ ਪੁੱਜਣ 'ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਵਧੀਕ ਮੈਨੇਜਰ ਨਿਸ਼ਾਨ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਲਿਜਾਇਆ ਗਿਆ, ਜਿਥੇ ਉਨ੍ਹਾਂ ਨੂੰ ਜਸਵਿੰਦਰ ਸਿੰਘ ਜੱਸੀ ਅਤੇ ਸਹਿ-ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਸਿੱਖ ਇਤਿਹਾਸ ਤੇ ਗੁਰ ਇਤਿਹਾਸ ਦੀ ਜਾਣਕਾਰੀ ਪ੍ਰਦਾਨ ਕੀਤੀ।
ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ਉਤਸਵ ’ਤੇ ਬੋਲੇ ਭਾਰਤੀ ਰਾਜਦੂਤ ਸੰਧੂ, ਅਮਰੀਕਾ-ਭਾਰਤ ਦੇ ਸੰਬੰਧ 75 ਸਾਲ ਪੁਰਾਣੇ
ਉਨ੍ਹਾਂ ਕੁਝ ਪਲ ਕੀਰਤਨ ਵੀ ਸੁਣਿਆ। ਮਾਣਯੋਗ ਗਵਰਨਰ ਨੂੰ ਸ੍ਰੀ ਦਰਬਾਰ ਸੂਚਨਾ ਕੇਂਦਰ ਵਿਖੇ ਸਿਰੋਪਾਓ ਤੇ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਜਫਰਵਾਲ, ਸਹਿ-ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਗਾਇਡ ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ, ਕਿਸਾਨਾਂ ਨੂੰ ਕੀਤੀ ਇਹ ਅਪੀਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਹਥਿਆਰ ਨਾਲ ਫੋਟੋ ਪਾਉਣ ’ਤੇ 10 ਸਾਲਾ ਬੱਚੇ ’ਤੇ FIR, ਸਿੱਖਿਆ ਵਿਭਾਗ ਅਪਣਾ ਸਕਦੈ ਨਵੀਂ ਪ੍ਰਕਿਰਿਆ, ਪੜ੍ਹੋ Top 10
NEXT STORY