ਚੰਡੀਗੜ੍ਹ : ਚੰਡੀਗੜ੍ਹ 'ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਰਾਜ ਪੱਧਰੀ ਸਮਾਗਮ 'ਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਸ਼ਾਸਕ ਕਟਾਰੀਆ ਨੇ ਕਿਹਾ ਕਿ ਯੋਗ ਸਿਰਫ ਸਰੀਰਕ ਕਸਰਤ ਨਹੀਂ ਹੈ, ਸਗੋਂ ਇਹ ਜੀਵਨ ਜਿਊਣ ਦਾ ਇੱਕ ਅਜਿਹਾ ਤਰੀਕਾ ਹੈ, ਜੋ ਸਰੀਰ ਨੂੰ ਤੰਦਰੁਸਤ, ਮਨ ਨੂੰ ਸ਼ਾਂਤ ਅਤੇ ਜੀਵਨ ਨੂੰ ਸੰਤੁਲਿਤ ਰੱਖਣ 'ਚ ਮਦਦ ਕਰਦਾ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਸਿਹਤਮੰਦ ਚੰਡੀਗੜ੍ਹ ਦੇ ਨਿਰਮਾਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ।
ਪ੍ਰਸ਼ਾਸਕ ਨੇ ਪ੍ਰਸ਼ਾਸਨ ਦੀ ਯੋਗ ਪਹਿਲ ਕਦਮੀ ਦਾ ਵੀ ਜ਼ਿਕਰ ਕੀਤਾ, ਜਿਸਦਾ ਮਕਸਦ ਯੋਗ ਨੂੰ ਸਿਰਫ਼ ਇੱਕ ਦਿਨ ਦਾ ਸਮਾਗਮ ਨਾ ਰੱਖ ਕੇ ਪੂਰੇ ਸਾਲ ਦੀ ਜੀਵਨ ਸ਼ੈਲੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਮੋਬਾਇਲ ਮੈਡੀਕਲ ਯੂਨਿਟਾਂ ਅਤੇ ਵੱਖ-ਵੱਖ ਵੈਲਨੈਸ ਪ੍ਰੋਗਰਾਮਾਂ ਰਾਹੀਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰ ਰਿਹਾ ਹੈ। ਸਮਾਗਮ ਦੌਰਾਨ ਰਾਜਪਾਲ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਚੰਡੀਗੜ੍ਹ ਦੇ ਨੌਜਵਾਨ ਯੋਗਾ ਖਿਡਾਰੀਆਂ ਅਨੁਸ਼ਕਾ ਸ਼ਰਮਾ, ਅਭੈ ਮਿਸ਼ਰਾ ਅਤੇ ਦੇਵ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਯੋਗ ਦੇ ਪ੍ਰਚਾਰ ਵਿੱਚ ਯੋਗਦਾਨ ਪਾਉਣ ਵਾਲੀਆਂ 14 ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਸੌਰਭ ਜੋਸ਼ੀ, ਵਿੱਤ ਸਕੱਤਰ ਦਿਪ੍ਰਵਾ ਲਕੜਾ, ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਪੜ੍ਹੋ ਕੀ ਹੈ ਕਾਰਨ
NEXT STORY