ਬਟਾਲਾ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਬਟਾਲਾ ਦੇ ਪੁਰਾਤਨ ਤੇ ਇਤਿਹਾਸਕ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਚਲੇਸ਼ਵਰ ਧਾਮ ਤੇ ਗੁਰਦੁਆਰਾ ਅਚਲ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਰਾਜਪਾਲ ਕਟਾਰੀਆ ਸਭ ਤੋਂ ਪਹਿਲਾਂ ਭਗਵਾਨ ਸ਼ਿਵ ਜੀ ਦੇ ਸਪੁੱਤਰ ਸੁਆਮੀ ਕਾਰਤਿਕ ਜੀ ਦੀ ਤਪੋ ਭੂਮੀ ਸ੍ਰੀ ਅਚਲੇਸ਼ਵਰ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੂਜਾ ਅਰਚਨਾ ਕੀਤੀ। ਇਸ ਮੌਕੇ ਸ੍ਰੀ ਅਚਲੇਸ਼ਵਰ ਧਾਮ ਕਾਰ ਸੇਵਾ ਟਰਸਟ ਦੇ ਮੁੱਖ ਟਰਸਟੀ ਪਵਨ ਕੁਮਾਰ ਪੰਮਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਾਜਪਾਲ ਨੂੰ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਰਾਜਪਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਤੇ ਸਿੱਧ ਗੋਸ਼ਟ ਅਸਥਾਨ ਗੁਰਦੁਆਰਾ ਅਚਲ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਵਿੱਤਰ ਕੜਾਹ ਪ੍ਰਸ਼ਾਦ ਦੀ ਦੇਗ ਅਰਪਣ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇੱਥੇ ਪਹੁੰਚ ਕੇ ਸਮੁੱਚੀ ਮਾਨਵਤਾ ਦੇ ਭਲੇ ਅਤੇ ਖ਼ਾਸ ਕਰਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ ਗੋਪਾਲ
NEXT STORY