ਅੰਮ੍ਰਿਤਸਰ (ਸਰਬਜੀਤ)- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਲਈ ਪਹੁੰਚਦੀਆਂ ਹਨ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ, ਉੱਥੇ ਹੀ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੰਮ੍ਰਿਤਸਰ 'ਵੰਦੇ ਭਾਰਤ ਟਰੇਨ' ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਇਸ ਦੌਰਾਨ ਉਨ੍ਹਾਂ ਨੇ ਰੂਹਾਨੀਅਤ ਦੇ ਇਸ ਕੇਂਦਰ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਮੈਂਬਰਾਂ ਵੱਲੋਂ ਰਾਜਪਾਲ ਪੁਰੋਹਿਤ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ
ਇਸ ਮੌਕੇ ਸੂਚਨਾ ਕੇਂਦਰ ਵਿਖੇ ਐੱਸ. ਜੀ. ਪੀ. ਸੀ. ਦੇ ਸਕਤੱਰ ਪ੍ਰਤਾਪ ਸਿੰਘ, ਮੈਂਬਰ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਵਲੋਂ ਗਵਰਨਰ ਬਨਵਰੀ ਲਾਲ ਪਰੋਹਿਤ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਦੀ ਯੋਗਸ਼ਾਲਾ ਤਹਿਤ ਗੁਰਦਾਸਪੁਰ ’ਚ 95 ਥਾਵਾਂ ’ਤੇ ਲੱਗ ਰਹੀਆਂ ਮੁਫ਼ਤ ਯੋਗਾ ਕਲਾਸਾਂ : DC ਹਿਮਾਂਸ਼ੂ ਅਗਰਵਾਲ
NEXT STORY