ਚੰਡੀਗੜ੍ਹ (ਹਰੀਸ਼ਚੰਦਰ) : ਦੇਸ਼ ਦੇ 77ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਰਾਜਭਵਨ ਵਿਚ ਆਯੋਜਿਤ ਰਸਮੀ ‘ਐਟ-ਹੋਮ’ ਸਮਾਰੋਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗ਼ੈਰ ਮੌਜੂਦਗੀ ਖਟਕੀ। ‘ਐਟ ਹੋਮ’ ਸਮਾਰੋਹ ਵਿਚ ਮੁੱਖ ਮੰਤਰੀ ਦੀ ਗ਼ੈਰ ਮੌਜੂਦਗੀ ਬਾਰੇ ਮੀਡੀਆ ਵਲੋਂ ਪੁੱਛੇ ਜਾਣ ’ਤੇ ਰਾਜਪਾਲ ਨੇ ਗ਼ੈਰ ਰਸਮੀਂ ਗੱਲਬਾਤ ਵਿਚ ਕਿਹਾ ਕਿ ‘ਐਟ ਹੋਮ’ ਸਮਾਰੋਹ ਲਈ ਵੱਖ ਵੱਖ ਪਤਵੰਤਿਆਂ ਸਮੇਤ ਮੁੱਖ ਮੰਤਰੀ ਨੂੰ ਵੀ ਸੱਦਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੱਦਾ ਪੱਤਰ ਪ੍ਰਾਪਤ ਵੀ ਹੋਇਆ ਜਿਸ ਦੀ ਪੁਸ਼ਟੀ ਮੁੱਖ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਖ਼ਤਰੇ ਦੀ ਘੰਟੀ, ਮੁੱਖ ਮੰਤਰੀ ਮਾਨ ਨੇ ਮੰਤਰੀਆਂ ਨੂੰ ਜਾਰੀ ਕੀਤੇ ਇਹ ਆਦੇਸ਼
ਮੁੱਖ ਮੰਤਰੀ ਨੇ ‘ਐਟ ਹੋਮ’ ਸਮਾਰੋਹ ਵਿਚ ਸ਼ਾਮਲ ਨਾ ਹੋਣ ਦਾ ਵਿਕਲਪ ਚੁਣਿਆ। ਉਨ੍ਹਾਂ ਦਾ ਇਹ ਫ਼ੈਸਲਾ ਉਨ੍ਹਾਂ ਦੀ ਆਪਣੀ ਸਮਝ ਦੇ ਅਨੁਸਾਰ ਹੈ। ਰਾਜਪਾਲ ਨੇ ਹਲਕੇ-ਫੁਲਕੇ ਅੰਦਾਜ ਵਿਚ ਚੁਟਕੀ ਲੈਂਦਿਆਂ ਕਿਹਾ, ‘ਹੋ ਸਕਦਾ ਹੈ ਕਿ ਮੁੱਖ ਮੰਤਰੀ ਨੇ ਇਸ ਸਮਾਰੋਹ ਵਿਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਰਾਜਭਵਨ ਦੇ ਬਾਹਰ ਰੱਖੀਆਂ ਗਈਆਂ ਤੋਪਾਂ ਤੋਂ ਡਰ ਦੇ ਕਾਰਣ ਲਿਆ ਹੈ। ਧਿਆਨ ਰਹੇ ਕਿ ਰਾਜਪਾਲ ਵਲੋਂ ਇਹ ਟਿੱਪਣੀ ਜੂਨ ਮਹੀਨੇ ਵਿਚ ਵਿਧਾਨਸਭਾ ਵਿਚ ਮੁੱਖ ਮੰਤਰੀ ਦੇ ਭਾਸ਼ਣ ਦੇ ਸੰਦਰਭ ਵਿਚ ਹੈ, ਜਿਸ ਵਿਚ ਉਨ੍ਹਾਂ ਨੇ ਚਰਚਾ ਕੀਤੀ ਸੀ ਕਿ ਲੋਕਾਂ ਨੂੰ ਡਰਾਉਣ ਲਈ ਰਾਜ ਭਵਨ ਦੇ ਬਾਹਰ ਤੋਪਾਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਕੈਨੇਡਾ ਪੈਰ ਧਰਦਿਆਂ ਪਤਨੀ ਨੇ ਚਾੜ੍ਹ 'ਤਾ ਚੰਨ, 22 ਲੱਖ ਖ਼ਰਚ ਰਾਹ ਵੇਖਦਾ ਰਹਿ ਗਿਆ ਪਤੀ
ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਦੇ ਮੌਕਿਆਂ ’ਤੇ ਪੰਜਾਬ ਰਾਜਭਵਨ ਵਿਚ ਆਯੋਜਿਤ ਹੋਣ ਵਾਲਾ ‘ਐਟ ਹੋਮ’ ਸਮਾਰੋਹ ਸਮਾਜ ਦੇ ਵੱਖ ਵੱਖ ਖੇਤਰਾਂ ਅਤੇ ਵਰਗਾਂ ਦੇ ਪਤਵੰਤੇ ਲੋਕਾਂ ਲਈ ਇਕੱਠੇ ਆਉਣ ਅਤੇ ਆਪਸੀ ਸਬੰਧਾਂ ਨੂੰ ਮਜਬੂਤ ਕਰਨ ਅਤੇ ਏਕਤਾ ਅਤੇ ਸਹਿਯੋਗ ਦਾ ਜਸ਼ਨ ਮਨਾਉਣ ਦਾ ਮੌਕਾ ਹੁੰਦਾ ਹੈ।
ਇਹ ਵੀ ਪੜ੍ਹੋ : ਸਿੰਗਾਪੁਰ ਦੀ ਉਡਾਰੀ ਭਰਨ ਦੇ ਚਾਹਵਾਨ ਪ੍ਰਿੰਸੀਪਲਾਂ ਲਈ ਨਵੀਂਆਂ ਸ਼ਰਤਾਂ ਤੈਅ, ਬਾਂਡ ਪੱਤਰ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੜ੍ਹ ਦੇ ਖ਼ਤਰੇ ਦਰਮਿਆਨ CM ਮਾਨ ਦੀ ਪ੍ਰੈੱਸ ਕਾਨਫਰੰਸ, ਦੇਣਗੇ ਅਹਿਮ ਜਾਣਕਾਰੀ
NEXT STORY