ਚੰਡੀਗੜ੍ਹ: ਭਾਜਪਾ ਦੇ ਸੀਨੀਅਰ ਨੇਤਾ ਅਰਵਿੰਦ ਖੰਨਾ ਨੇ ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 60 ਸਾਲਾਂ ਤੋਂ ਵੱਧ ਸਮੇਂ ਤੋਂ ਪੰਜਾਬ ਕੇਸਰੀ ਗਰੁੱਪ ਲੋਕਾਂ ਦੀ ਆਵਾਜ਼ ਬਣਿਆ ਹੋਇਆ ਹੈ, ਪਰ ਹੁਣ ਇਸਨੂੰ ਧਮਕੀਆਂ ਅਤੇ ਦਬਾਅ ਰਾਹੀਂ ਡਰਾਉਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ, ਜੋ ਬਿਲਕੁਲ ਅਸਵੀਕਾਰਯੋਗ ਹੈ।
ਅਰਵਿੰਦ ਖੰਨਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੋਚੀ-ਸਮਝੀ ਯੋਜਨਾ ਤਹਿਤ ਮੀਡੀਆ ਹਾਊਸ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ।
ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਲੋਕਤੰਤਰ ਦੀਆਂ ਜੜ੍ਹਾਂ ਕਮਜ਼ੋਰ ਹੁੰਦੀਆਂ ਹਨ। ਉਨ੍ਹਾਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਰੱਖਿਆ ਕੀਤੀ ਜਾਵੇ।
'ਮੀਡੀਆ 'ਤੇ ਸਿੱਧਾ ਹਮਲਾ...!' ਸੁਖਪਾਲ ਖਹਿਰਾ ਵੱਲੋਂ 'ਆਪ' ਸਰਕਾਰ ਦੀ ਸਖ਼ਤ ਨਿਖੇਧੀ
NEXT STORY