ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਖੀ ਚਿੱਠੀ ਦਾ ਜਵਾਬ ਦਿੱਤਾ ਗਿਆ। ਇਸ ਦੇ ਨਾਲ ਹੀ ਗੁਰਬਾਣੀ ਪ੍ਰਸਾਰਣ ਮਾਮਲੇ ਵਿਚ ਵੀ ਨਵਾਂ ਮੋੜ ਆ ਗਿਆ ਹੈ। ਦਰਅਸਲ, ਸ਼ਨੀਵਾਰ ਨੂੰ CM ਮਾਨ ਨੇ ਰਾਜਪਾਲ ਨੂੰ ਚਿੱਠੀ ਲਿੱਖ ਕੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਸਬੰਧੀ ਬਿੱਲ 'ਤੇ ਛੇਤੀ ਦਸਤਖ਼ਤ ਕਰਨ ਦੀ ਅਪੀਲ ਕੀਤੀ ਸੀ। ਅੱਜ ਰਾਜਪਾਲ ਪੁਰੋਹਿਤ ਨੇ ਉਸ ਚਿੱਠੀ ਦਾ ਜਵਾਬ ਦਿੰਦਿਆਂ ਵਿਧਾਨ ਸਭਾ ਸੈਸ਼ਨ ਨੂੰ ਹੀ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਏਅਰ ਇੰਡੀਆ ਦੀ ਫ਼ਲਾਈਟ 'ਚ ਫ਼ਿਰ ਪਿਆ 'ਪੰਗਾ', ਯਾਤਰੀ ਨੇ ਸੀਨੀਅਰ ਅਧਿਕਾਰੀ 'ਤੇ ਕੀਤਾ ਹਮਲਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚਿੱਠੀ ਵਿਚ ਕਿਹਾ ਕਿ ਆਪ ਸਰਕਾਰ ਵੱਲੋਂ 19 ਤੇ 20 ਜੂਨ ਨੂੰ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਗੈਰ-ਸੰਵਿਧਾਨਕ ਸੀ। ਇਸ ਵਿਚ ਪਾਸ ਕੀਤੇ ਗਏ ਚਾਰੋ ਬਿੱਲ ਕਾਨੂੰਨ ਦਾ ਉਲੰਘਨ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਦੇਸ਼ ਦੇ ਅਟਾਰਨੀ ਜਨਰਲ ਦੀ ਸਲਾਹ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਗਏ ਬਿੱਲਾਂ 'ਤੇ ਫ਼ੈਸਲੇ ਲੈਣਗੇ।
ਇਹ ਖ਼ਬਰ ਵੀ ਪੜ੍ਹੋ - ਅਜਬ-ਗਜ਼ਬ: ਇੱਥੇ ਮਰੀਜ਼ਾਂ ਦੇ ਨਾਲ-ਨਾਲ ਜ਼ਹਿਰੀਲੇ ਸੱਪਾਂ ਦਾ ਵੀ ਹੁੰਦੈ ਇਲਾਜ
ਇਹ 4 ਬਿੱਲ ਕੀਤੇ ਗਏ ਸਨ ਪਾਸ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਕਤ ਵਿਧਾਨ ਸਭਾ ਸੈਸ਼ਨ ਵਿਚ 4 ਬਿੱਲ ਪਾਸ ਕੀਤੇ ਗਏ ਸਨ। ਇਸ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੁਫ਼ਤ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰ ਕੇ ਨਵੀਂ ਧਾਰਾ ਜੋੜਣ ਸਮੇਤ 4 ਬਿੱਲ ਪਾਸ ਕੀਤੇ ਗਏ ਸਨ। ਇਨ੍ਹਾਂ ਬਿੱਲਾਂ ਵਿਚ ਪੇਂਡੂ ਵਿਕਾਸ ਫੰਡ ਨਾ ਦੇਣ 'ਤੇ ਕੇਂਦਰ ਸਰਕਾਰ ਨੂੰ ਚੇਤਾਵਨੀ, ਮੁੱਖ ਮੰਤਰੀ ਨੂੰ ਯੂਨੀਵਰਸਿਟੀਜ਼ ਦਾ ਚਾਂਸਲਰ ਬਣਾਉਣ ਬਾਰੇ ਅਤੇ ਪੰਜਾਬ ਪੁਲਸ ਸੋਧ ਐਕਟ ਵੀ ਸ਼ਾਮਲ ਸਨ। ਰਾਜਪਾਲ ਨੇ ਇਨ੍ਹਾਂ ਚਾਰਾਂ ਬਿੱਲਾਂ ਨੂੰ ਪਾਸ ਕਰਨਾ ਕਾਨੂੰਨ ਦਾ ਉਲੰਘਨ ਦੱਸਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁਦਰਤ ਨਾਲ ਛੇੜਛਾੜ ਕਰ ਕੇ ਰੋਕਿਆ ਵਹਾਅ ਤਾਂ ਹੜ੍ਹ ਨੇ ਸਭ ਕੀਤਾ ਤਬਾਹ
NEXT STORY