ਨਵੀਂ ਦਿੱਲੀ - ਦਾਲਾਂ ਅਤੇ ਤੇਲ ਬੀਜਾਂ ਦੀ ਭਾਰੀ ਕਮੀ ਦੇ ਮੱਦੇਨਜ਼ਰ ਸਰਕਾਰ ਖਰੀਦ ਗਾਰੰਟੀ ਯੋਜਨਾ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਇਲਾਵਾ ਇਸ ਸਮੇਂ ਦੇਸ਼ ਵਿੱਚ ਦਾਲਾਂ ਦੀ ਕਮੀ ਨੂੰ ਦੋ ਤਰੀਕਿਆਂ ਨਾਲ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾ ਤਾਂ ਪੂਰਤੀ ਲਈ ਦਰਾਮਦ ਦਾ ਵਿਕਲਪ ਅਤੇ ਦੂਜਾ ਇਸ ਦੇ ਸਥਾਈ ਹੱਲ ਲਈ ਦੇਸ਼ ਵਿਚ ਦਾਲਾਂ ਦੇ ਉਤਪਾਦਨ ਅਤੇ ਉਤਪਾਦਕਤਾ ਵਧਾਉਣ 'ਤੇ ਜ਼ੋਰ ਦਿੱਤਾ ਜਾਵੇਗਾ। ਹਾਲਾਂਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਉਤਪਾਦਕ, ਖਪਤਕਾਰ ਅਤੇ ਦਾਲਾਂ ਦਾ ਦਰਾਮਦਕਾਰ ਹੈ, ਪਰ ਘਰੇਲੂ ਲੋੜਾਂ ਪੂਰੀਆਂ ਕਰਨ ਵਿੱਚ ਅਸਮਰੱਥ ਹੈ। ਇਸ ਲਈ ਭਾਰਤ ਨੂੰ ਘਰੇਲੂ ਲੋੜਾਂ ਪੂਰੀਆਂ ਕਰਨ ਲਈ ਹਰ ਸਾਲ 20 ਤੋਂ 26 ਲੱਖ ਟਨ ਦਾਲਾਂ ਦੀ ਦਰਾਮਦ ਕਰਨੀ ਪੈਂਦੀ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਦਿੱਤੀ ਖੁਸ਼ਖਬਰੀ, ਮੁਫ਼ਤ 'ਚ ਆਧਾਰ ਅਪਡੇਟ ਕਰਨ ਦੀ ਸਮਾਂ ਮਿਆਦ ਵਧਾਈ
ਖੇਤੀਬਾੜੀ ਅਤੇ ਕਿਸਾਨ ਮੰਤਰਾਲੇ ਦੀ ਜਿੰਮੇਵਾਰੀ ਸੰਭਾਲਣ ਤੋਂ ਬਾਅਦ ਮੰਤਰੀ - ਸ਼ਿਵਰਾਜ ਸਿੰਘ ਚੌਹਾਨ ਨੇ ਦਾਲਾਂ ਅਤੇ ਤੇਲ ਬੀਜਾਂ ਦੀ ਕਮੀ ਨੂੰ ਚੁਣੌਤੀ ਵਾਂਗ ਲਿਆ ਹੈ। ਇਸ ਮੁੱਦੇ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਸਾਨਾਂ ਦੀਆਂ ਲੋੜਾਂ ਨੂੰ ਸਮਝਿਆ। ਉਸਨੇ ਮਹਿਸੂਸ ਕੀਤਾ ਕਿ ਅਰਹਰ ਦੀ ਦਾਲ ਦੀ ਦੇਸ਼ ਵਿੱਚ ਸਭ ਤੋਂ ਵੱਧ ਮੰਗ ਹੈ। ਖੇਤੀ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਸਿਖਰਲੇ ਪੱਧਰ 'ਤੇ ਹੋਈ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ 100 ਦਿਨਾਂ ਦਾ ਏਜੰਡਾ ਤਹਿਤ ਸਾਨੂੰ ਅਜਿਹੀ ਨੀਤੀ ਵੱਲ ਵਧਣਾ ਹੋਵੇਗਾ, ਜਿਸ ਰਾਹੀਂ ਦੇਸ਼ 'ਚ ਮਟਰ ਅਤੇ ਉੜਦ ਦਾਲ ਦਾ ਉਤਪਾਦਨ ਵਧਾਇਆ ਜਾ ਸਕੇ। ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਰਵਾਇਤੀ ਕਾਸ਼ਤ ਤੋਂ ਦਾਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਬਰਖ਼ਾਸਤ ਕਰਮਚਾਰੀਆਂ ਨੇ ਐਲੋਨ ਮਸਕ ਅਤੇ ਸਪੇਸਐਕਸ’ ਖਿਲਾਫ ਮੁਕੱਦਮਾ ਦਰਜ ਕੀਤਾ
ਉਤਪਾਦਨ ਦੇ ਨਾਲ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਸਮੁੱਚੀ ਉਪਜ ਦੀ ਖਰੀਦ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਕਿਸਾਨ ਦਾਲਾਂ ਦੀ ਖੇਤੀ ਕਰਨ ਲਈ ਪ੍ਰੇਰਿਤ ਹੋਣਗੇ। ਦਰਾਮਦ ਘਟਾਉਣ ਲਈ ਪ੍ਰੋਤਸਾਹਨ ਸਕੀਮਾਂ ਲਿਆਉਣ ਦੇ ਨਾਲ-ਨਾਲ ਦੂਜੇ ਦੇਸ਼ਾਂ ਵਿੱਚ ਕੰਟਰੈਕਟ ਫਾਰਮਿੰਗ ਦੇ ਵਿਕਲਪਾਂ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਕਿਸਾਨਾਂ ਨੂੰ ਖੁੱਲ੍ਹੀ ਮੰਡੀ 'ਚ ਵੀ ਜਾਣ ਦਿੱਤਾ ਜਾਵੇਗਾ : ਖੇਤੀਬਾੜੀ ਖੇਤਰ ਨੂੰ ਸ਼ਿਵਰਾਜ ਸਿੰਘ ਚੌਹਾਨ ਤੋਂ ਵੱਡੀਆਂ ਉਮੀਦਾਂ ਹਨ। ਇਸ ਦਾ ਕਾਰਨ ਇਹ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਨੇ ਇਸ ਖੇਤਰ ਵਿੱਚ ਬਿਹਤਰ ਕੰਮ ਕੀਤਾ ਹੈ। ਸੂਤਰਾਂ ਮੁਤਾਬਕ ਦਾਲਾਂ ਅਤੇ ਤੇਲ ਬੀਜ ਉਤਪਾਦਨ ਪ੍ਰਮੋਸ਼ਨ ਸਕੀਮ ਤਿਆਰ ਹੈ। ਕੇਂਦਰੀ ਏਜੰਸੀਆਂ ਐੱਨ.ਸੀ.ਸੀ.ਐੱਫ., ਨੈਫੇਡ ਅਤੇ ਸਹਿਕਾਰੀ ਸੰਸਥਾਵਾਂ ਨੂੰ ਦਾਲਾਂ ਦੀ ਖਰੀਦ ਵਿਚ ਪੂਰੀ ਤਰ੍ਹਾਂ ਤਿਆਰ ਕੀਤਾ ਜਾਵੇਗਾ। ਕਿਸਾਨਾਂ ਨੂੰ ਖੁੱਲ੍ਹੀ ਮੰਡੀ ਵਿੱਚ ਜਾਣ ਦੀ ਵੀ ਇਜਾਜ਼ਤ ਦਿੱਤੀ ਜਾਵੇਗੀ। ਉਤਪਾਦਕਤਾ ਵਧਾਉਣ ਲਈ ਸਰਕਾਰ ਕਿਸਾਨਾਂ ਨੂੰ ਸੁਧਰੇ ਬੀਜ ਮੁਹੱਈਆ ਕਰਵਾਏਗੀ।
ਇਹ ਵੀ ਪੜ੍ਹੋ : 16ਵੇਂ ਜਨਮਦਿਨ ਦਾ ਕੇਕ ਕੱਟਣ ਤੋਂ ਬਾਅਦ, PUBG ਖੇਡਦਿਆ ਮੁੰਡੇ ਨੂੰ ਆਈ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੜਿੰਗ, ਮਾਨ ਤੇ ਸੁਖਬੀਰ ਦੀ ਮੁੱਛ ਦਾ ਸਵਾਲ ਬਣੇਗਾ ਗਿੱਦੜਬਾਹਾ! ਹੁਣ ਤੋਂ ਹੀ ਸ਼ੁਰੂ ਹੋਈ ਤਿਆਰੀ
NEXT STORY