ਖੰਨਾ(ਸੁਖਵਿੰਦਰ ਕੌਰ)- ਪੰਜਾਬ ਸਰਕਾਰ ਨੇ ਨਵੇਂ ਹੁਕਮ ਜਾਰੀ ਕਰ ਕੇ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਫਾਜ਼ਿਲਕਾ ਸਮੇਤ ਪੰਜਾਬ ਦੀਆਂ ਪੰਜ ਸੌ ਤੋਂ ਵੱਧ ਮੰਡੀਆਂ ਅਤੇ ਖਰੀਦ ਕੇਂਦਰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਆੜ੍ਹਤੀਆਂ ਅਤੇ ਕਿਸਾਨਾਂ ਅੰਦਰ ਹਾਹਾਕਾਰ ਮਚ ਗਈ ਹੈ।
ਇਹ ਵੀ ਪੜ੍ਹੋ : ਬੇਅਦਬੀ ਦੇ ਦੋਸ਼ੀਆਂ ਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਜਲਦ ਹੋਵੇਗੀ ਕਾਰਵਾਈ : ਚੰਨੀ
ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ’ਚ ਪਹਿਲਾਂ ਹੀ ਸਤਾਰਾਂ ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਆੜ੍ਹਤੀ ਦੀ ਦੁਕਾਨ ’ਤੇ ਆਉਣ ਕਾਰਨ ਕਈ ਆੜ੍ਹਤੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਸਨ, ਜਿਸਦੇ ਡਰੋਂ ਆੜ੍ਹਤੀ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਿਤ ਕਰ ਰਹੇ ਸਨ। ਇਸ ਕਰ ਕੇ ਖੇਤਾਂ ਵਿਚ ਪੂਰਾ ਝੋਨਾ ਪੱਕਣ ’ਤੇ ਹੀ ਕਿਸਾਨ ਹੌਲੀ-ਹੌਲੀ ਝੋਨਾ ਲਿਆ ਰਹੇ ਸਨ ਪਰ ਸਰਕਾਰ ਵਲੋਂ ਇਕਦਮ ਮੰਡੀਆਂ ਬੰਦ ਹੋਣ ਦੇ ਡਰੋਂ ਹੁਣ ਕਿਸਾਨ ਗਿੱਲਾ ਝੋਨਾ ਕੱਟਣ ਲਈ ਮਜਬੂਰ ਹੋ ਗਏ ਹਨ ਅਤੇ ਮੰਡੀਆਂ ’ਚ ਗਿੱਲਾ ਝੋਨਾ ਆਉਣਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ : 'ਪੰਜਾਬ ’ਚ ਪੈਟਰੋਲ ਤੇ ਡੀਜ਼ਲ ’ਤੇ ਵੈਟ ਕਿਉਂ ਨਹੀਂ ਘਟਾ ਰਹੀ ਚੰਨੀ ਸਰਕਾਰ'
ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਤਾਂ ਪਹਿਲਾਂ ਹੀ ਆੜ੍ਹਤੀਆਂ ਅਤੇ ਕਿਸਾਨਾਂ ਵਿਰੁੱਧ ਹੁਕਮ ਜਾਰੀ ਕਰ ਰਹੀ ਸੀ ਪਰ ਹੁਣ ਪੰਜਾਬ ਸਰਕਾਰ ਨੇ ਵੀ ਆੜ੍ਹਤੀਆਂ ਅਤੇ ਕਿਸਾਨਾਂ ਦਾ ਗਲਾ ਘੁੱਟਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੰਡੀਆਂ ਬੰਦ ਕਰਨ ਦੇ ਹੁਕਮਾਂ ’ਤੇ ਮੁੜ ਵਿਚਾਰ ਕਰੇ। ਉਨ੍ਹਾਂ ਆੜ੍ਹਤੀ ਐਸੋਸੀਏਸ਼ਨ ਵਲੋਂ ਇਸ ਸਬੰਧੀ ਮੁੱਖ ਮੰਤਰੀ ਦੇ ਜ਼ਿਲੇ ਨਾਲ ਸਬੰਧਿਤ ਆੜ੍ਹਤੀ ਆਗੂਆਂ ਨੂੰ ਕਿਹਾ ਹੈ ਕਿ ਉਹ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਲੈਣ ਅਤੇ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਪੰਜਾਬ ਦੀਆਂ ਸਮੁੱਚੀਆਂ ਮੰਡੀਆਂ ਵਿਚ ਕਾਰੋਬਾਰ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਕੈਬਨਿਟ ਤੋਂ BSF ਦੀ ਨਿਯੁਕਤੀ ਰੋਕਣ ਤੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ
NEXT STORY