ਸ੍ਰੀ ਮੁਕਤਸਰ ਸਾਹਿਬ (ਬਿਊਰੋ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਆਖ਼ਰੀ ਪਿੰਡ ਰਣਜੀਤਗੜ੍ਹ ਦੀ ਅਨਾਜ ਮੰਡੀ ਵਿੱਚ ਨਾਜਾਇਜ਼ ਉਸਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਐੱਮ. ਬੀ. ਐੱਸ. ਟ੍ਰੇਡਿੰਗ ਕੰਪਨੀ ਵੱਲੋਂ ਹੀ ਇਹ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਸੈਕਟਰੀ ਮਾਰਕਿਟ ਕਮੇਟੀ ਵੱਲੋਂ ਇਸ ਉਸਾਰੀ ਨੂੰ ਨਾਜਾਇਜ਼ ਕਰਾਰ ਦਿੰਦਿਆਂ ਸੰਬੰਧਿਤ ਫ਼ਰਮ ਨੂੰ ਨੋਟਿਸ ਵੀ ਕੱਢਿਆ ਜਾ ਚੁੱਕਾ ਹੈ ਪਰ ਇਸਦੇ ਬਾਵਜੂਦ ਫ਼ਰਮ ਵੱਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਮੰਡੀਬੋਰਡ ਦੇ ਨਿਯਮਾਂ ਮੁਤਾਬਕ ਕੋਈ ਵੀ ਆੜ੍ਹਤੀਆ ਦਾਣਾ ਮੰਡੀ ਵਿੱਚ ਨਾਜਾਇਜ਼ ਕਬਜ਼ਾ ਨਹੀਂ ਕਰ ਸਕਦਾ ਹੈ। ਉੱਧਰ ਪਿੰਡ ਦੀ ਪੰਚਾਇਤ ਵੱਲੋਂ ਮਾਰਕਿਟ ਕਮੇਟੀ ਦੇ ਸੈਕਟਰੀ ਨੂੰ ਇਸ ਬਾਬਤ ਚਿੱਠੀ ਲਿਖ ਕੇ ਜਾਣੂੰ ਕਰਵਾ ਦਿੱਤਾ ਗਿਆ ਹੈ। ਬਾਕਾਇਦਾ ਪਿੰਡ ਦੀ ਪੰਚਾਇਤ ਨੇ ਵੀ ਇਸ ਨੂੰ ਕਾਨੂੰਨ ਦੀ ਉਲੰਘਣਾ ਮੰਨਿਆ ਹੈ। ਉਮੀਦ ਹੈ ਕਿ ਪ੍ਰਸ਼ਾਸਨ ਇਸ ਉੱਪਰ ਛੇਤੀ ਹੀ ਕੋਈ ਸਖ਼ਤ ਕਾਨੂੰਨੀ ਐਕਸ਼ਨ ਲਵੇਗਾ ਤਾਂ ਜੋ ਅਜਿਹੇ ਅਨਸਰਾਂ ਨੂੰ ਠੱਲ ਪਾਈ ਜਾ ਸਕੇ।
ਅੰਮ੍ਰਿਤਸਰ ਜ਼ਿਲ੍ਹੇ ’ਚ ਡੇਂਗੂ ਦਾ ਵਧਿਆ ਖ਼ਤਰਾ, ਹੁਣ ਤੱਕ 19 ਮਰੀਜ਼ ਆਏ ਸਾਹਮਣੇ
NEXT STORY