ਮੋਗਾ (ਕਸ਼ਿਸ਼) : ਪੁਰਾਣੀ ਦਾਣਾ ਮੰਡੀ ਨੇੜੇ ਰਮੇਸ਼ ਸਵੀਟਸ ਹਾਊਸ ਨੇੜੇ ਸਾਲ 1906 ਵਿਚ ਬਣਿਆ ਗੇਟ ਐਤਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਕਾਰਨ ਡਿੱਗ ਗਿਆ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਰਾਤ ਅਤੇ ਸੋਮਵਾਰ ਸਵੇਰੇ ਸ਼ੁਰੂ ਹੋਈ ਬਾਰਿਸ਼ ਕਾਰਨ ਪੁਰਾਣੀ ਦਾਣਾ ਮੰਡੀ ਦੇ ਗੇਟ ਦੀ ਛੱਤ ਡਿੱਗ ਗਈ, ਜਿਸ ਕਾਰਨ ਰੇਲਵੇ ਰੋਡ ਅਤੇ ਪ੍ਰਤਾਪ ਰੋਡ, ਸਬਜ਼ੀ ਮੰਡੀ ਨੂੰ ਜਾਣ ਵਾਲੀ ਸੜਕ ਬੰਦ ਹੋ ਗਈ।
ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਵਾਰਡ ਨੰਬਰ 38 ਦੇ ਕੌਂਸਲਰ ਸਾਹਿਲ ਅਰੋੜਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਦਦ ਨਾਲ ਮਲਬੇ ਨੂੰ ਇਕ ਪਾਸੇ ਹਟਾਇਆ।
ਇਸ ਮੌਕੇ ਕੌਂਸਲਰ ਸਾਹਿਲ ਅਰੋੜਾ ਨੇ ਦੱਸਿਆ ਕਿ ਮੰਡੀ ਦੇ ਗੇਟ ਦੇ ਹੇਠਾਂ ਬੈਠੇ ਦੋ ਮੋਚੀ ਮਜ਼ਦੂਰਾਂ ਦਾ ਨੁਕਸਾਨ ਹੋਇਆ ਹੈ, ਜਿੱਥੇ ਛੱਤ ਦਾ ਮਲਬਾ ਡਿੱਗਿਆ, ਜਿਸ ਨੂੰ ਕੌਂਸਲਰ ਸਾਹਿਲ ਅਰੋੜਾ ਨੇ ਆਪਣੇ ਵੱਲੋਂ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੱਤਾ। ਕੌਂਸਲਰ ਸਾਹਿਲ ਅਰੋੜਾ ਨੇ ਕਿਹਾ ਕਿ ਇਸ ਗੇਟ ਦੀ ਮੁਰੰਮਤ ਜਲਦੀ ਹੀ ਕੀਤੀ ਜਾਵੇਗੀ।
ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
NEXT STORY