ਪਟਿਆਲਾ (ਸੁਖਦੀਪ ਸਿੰਘ ਮਾਨ) : ਪਟਿਆਲਾ ਤੋਂ ਇਕ ਮਹੱਤਵਪੂਰਣ ਹੁਕਮ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੇ ਪੱਤਰ ਨੰਬਰ 3099 ਦਾ ਹਵਾਲਾ ਦਿੰਦੇ ਹੋਏ ਗ੍ਰਾਂਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੇ ਮੁਆਵਜ਼ੇ ਵਜੋਂ ਬੈਂਕਾਂ ਵਿਚ ਜਮ੍ਹਾਂ ਕਰਵਾਈਆਂ ਐੱਫ.ਡੀਜ਼ ’ਚੋਂ 5 ਫੀਸਦੀ ਰਕਮ ਭੇਜਣ ਲਈ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਅਧਿਆਪਕ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ...
ਅਫਸਰ ਨੇ ਕਿਹਾ ਹੈ ਕਿ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਨੁਕਸਾਨ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ ਜਿਨ੍ਹਾਂ ਬਲਾਕਾਂ, ਗ੍ਰਾਂਮ ਪੰਚਾਇਤਾਂ ਵਿਚ ਸ਼ਾਮਲਾਤ ਜ਼ਮੀਨ ਐਕਵਾਇਰ ਕੀਤੀ ਗਈ ਹੈ, ਉਨ੍ਹਾਂ ਪੰਚਾਇਤਾਂ ਨੂੰ ਤੁਰੰਤ ਮਤੇ ਪਾਸ ਕਰਵਾ ਕੇ ਸਰਕਾਰੀ ਹਦਾਇਤਾਂ ਮੁਤਾਬਕ ਕਾਰਵਾਈ ਪੂਰੀ ਕਰਨੀ ਹੋਵੇਗੀ। ਇਸ ਤੋਂ ਬਾਅਦ ਐੱਫ.ਡੀਜ਼ ’ਚੋਂ 5 ਫੀਸਦੀ ਰਕਮ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਨੂੰ ਭੇਜਣੀ ਜ਼ਰੂਰੀ ਹੋਵੇਗੀ। ਇਹ ਫ਼ੈਸਲਾ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਨੇ ਰੋਕਿਆ ਸਕੂਲੀ ਆਟੋ, ਜਦੋਂ ਚੈਕਿੰਗ ਕੀਤੀ ਤਾਂ ਅਫ਼ਸਰ ਦੇ ਵੀ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੀਂਹ ਕਾਰਨ ਬੰਦ ਪਈ ਫੈਕਟਰੀ 'ਚੋਂ 15 ਲੱਖ ਰੁਪਏ ਦੀ ਚੋਰੀ
NEXT STORY