ਮੋਗਾ,(ਗਰੋਵਰ/ਗੋਪੀ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਮਨਵਾਉਣ ਲਈ ਚੈਂਬਰ ਰੋਡ ਸਥਿਤ ਮੁੱਖ ਡਾਕ ਘਰ ਅੱਗੇ ਧਰਨਾ ਲਾ ਕੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਡਵੀਜ਼ਨ ਦੇ ਪ੍ਰਧਾਨ ਬਲਜੀਤ ਸਿੰਘ ਨੱਥੂਵਾਲਾ ਜ਼ਦੀਦ, ਪ੍ਰਗਟ ਸਿੰਘ ਤਖਾਣਵੱਧ ਨੇ ਕਿਹਾ ਕਿ ਪੋਸਟਲ ਵਿਭਾਗ ਇਹ ਮੰਨ ਰਿਹਾ ਹੈ ਕਿ ਹੜਤਾਲ ਨਾਲ ਡਾਕ ਵਿਭਾਗ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਪਰ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਟਾਲ-ਮਟੋਲ ਦਾ ਰਵੱਈਆ ਅਪਣਾ ਰਹੀ ਹੈ।
ਇਸ ਸਮੇਂ ਉਨ੍ਹਾਂ ਮੰਗ ਕੀਤੀ ਕਿ ਕਮਲੇਸ਼ ਚੰਦ ਕਮੇਟੀ ਦੀ ਰਿਪੋਰਟ ਬਿਨਾਂ ਕਿਸੇ ਦੇਰੀ ਦੇ ਇਨ-ਬਿੰਨ ਲਾਗੂ ਕੀਤੀ ਜਾਵੇ, ਵਿਭਾਗ ਵੱਲੋਂ ਦਿੱਤੇ ਜਾਣ ਵਾਲੇ ਟੀਚੇ ਬੰਦ ਕਰ ਕੇ ਜੋ ਸ਼ੋਸ਼ਣ ਕੀਤਾ ਜਾ ਰਿਹਾ ਹੈ, ਉਸ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੀ. ਡੀ. ਐੱਸ. ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਡਾਕ ਵਿਭਾਗ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਬਿੰਦਰ ਪੁਰੀ ਲੰਡੇਕੇ, ਮੁਖਤਿਆਰ ਸਿੰਘ ਧੱਲੇਕੇ, ਰਾਮ ਰਛਪਾਲ ਸਿੰਘ, ਨਰਿੰਦਰ ਚਾਵਲਾ ਆਦਿ ਮੁਲਾਜ਼ਮ ਹਾਜ਼ਰ ਸਨ।
ਲੋਕਾਂ ਨੂੰ ਸਤਾਅ ਰਿਹਾ ਕਰਫਿਊ ਦਾ ਡਰ
NEXT STORY