ਅੰਮ੍ਰਿਤਸਰ(ਸਰਬਜੀਤ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ'ਤੇ ਫੰਡ


ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਨਵੀਂ ਭਵਿੱਖਬਾਣੀ
ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।

ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਅਗਵਾਈ ਤੇ ਪ੍ਰੇਰਣਾ ਦਿੱਤੀ। ਉਨ੍ਹਾਂ ਸਿੱਖ ਜਗਤ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।


ਡੱਬੀ ਲਗਾਈ ਜਾਵੇ
ਨਗਰ ਕੀਰਤਨ ਦੀ ਆਰੰਭਤਾ ਮੌਕੇ ਚਲਾਈ ਗਈ ਇਲੈਕਟਰੋਨਿਕ ਆਤਿਸ਼ਬਾਜੀ ਦੌਰਾਨ ਜਿੱਥੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ ਉੱਥੇ ਹੀ ਇੱਕ ਬੜਾ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ ਮਿਲੀ ਜਾਣਕਾਰੀ ਦੇ ਅਨੁਸਾਰ ਨਗਰ ਕੀਰਤਨ ਦੀ ਆਰੰਭਤਾ ਤੇ ਸੇਵਾਦਾਰਾਂ ਵੱਲੋਂ ਚੁੱਕੀ ਗਈ ਆਤਿਸ਼ਬਾਜ਼ੀ ਚਲਾਉਣ ਦੀ ਸੇਵਾ ਦੌਰਾਨ ਸ਼ਨੀ ਮੰਦਰ ਦੇ ਕੋਲ ਇਹ ਇਲੈਕਟਰੋਨਿਕ ਆਤਿਸ਼ਬਾਜੀ ਚਲਾਈ ਗਈ ਜਿਸ ਦੇ ਚੰਗਿਆੜੇ ਥੱਲੇ ਲੰਘ ਰਹੀਆਂ ਸੰਗਤਾਂ ਅਤੇ ਹੋਰ ਨਾਲ ਲੱਗੇ ਟੈਂਟ ਉੱਪਰ ਪੈਨ ਨਾਲ ਕਈ ਥਾਵਾਂ ਤੇ ਅੱਗ ਲੱਗ ਗਈ ਜਿਸ ਨੂੰ ਮੌਕੇ ਤੇ ਕਾਬੂ ਪਾ ਕੇ ਬੰਦ ਕੀਤਾ ਗਿਆ ਅਤੇ ਬਹੁਤ ਵੱਡਾ ਹਾਦਸਾ ਟਲ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਇਨ੍ਹਾਂ ਥਾਵਾਂ 'ਤੇ ਪਟਾਕਿਆਂ 'ਤੇ ਲੱਗੀ ਪਾਬੰਦੀ! ਦੀਵਾਲੀ ਤੋਂ ਪਹਿਲਾਂ ਸਖ਼ਤ ਹੁਕਮ ਜਾਰੀ
NEXT STORY