ਭਵਾਨੀਗੜ੍ਹ, (ਵਿਕਾਸ, ਸੰਜੀਵ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਭਵਾਨੀਗੜ੍ਹ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੰਬਰ 7 ’ਤੇ ਸਥਿਤ ਕਾਲਾਝਾੜ ਟੋਲ ਪਲਾਜ਼ਾ ਵਿਖੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ਦੇ ਰੂਪ ’ਚ ਚੱਲ ਰਹੇ ਕਿਸਾਨਾਂ ਦੇ ਮੋਰਚੇ ਦੌਰਾਨ ਲੰਗਰ ਪਾਣੀ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ ਭਾਈ ਕਸ਼ਮੀਰ ਸਿੰਘ ਦੀ ਬੀਮਾਰ ਹੋਣ ਤੋਂ ਬਾਅਦ ਬੀਤੇ ਕੱਲ ਮੌਤ ਹੋ ਗਈ।
ਇਹ ਵੀ ਪੜ੍ਹੋ :- ਕਰਜ਼ੇ ਤੋਂ ਪ੍ਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਮਾਰੀ ਛਾਲ
ਜਥੇਬੰਦੀ ਦੇ ਆਗੂਆਂ ਅਜੈਬ ਸਿੰਘ ਲੱਖੇਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਪਿੰਡ ਰਾਜਪੁਰਾ ਗੁਰੂ ਘਰ ਵਿਖੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਟੋਲ ਪਲਾਜ਼ਾ ਕਾਲਾਝਾੜ ਵਿਖੇ ਲੰਗਰ ’ਚ ਸੇਵਾ ਕਰਦੇ ਆ ਰਹੇ ਸਨ ਅਤੇ ਬੀਤੀ 2 ਫਰਵਰੀ ਨੂੰ ਕਿਸਾਨਾਂ ਦੇ ਮੋਰਚੇ ਦੌਰਾਨ ਬੀਮਾਰ ਹੋ ਜਾਣ ਕਾਰਣ ਉਨ੍ਹਾਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਕਿਸਾਨ ਜਥੇਬੰਦੀ ਨੇ ਭਾਈ ਕਸ਼ਮੀਰ ਸਿੰਘ ਨੂੰ ਕਿਸਾਨ ਸੰਘਰਸ਼ ਦਾ ਸ਼ਹੀਦ ਐਲਾਨਦਿਆਂ ਪੰਜਾਬ ਸਰਕਾਰ ਤੋਂ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ :- ਕੋਰੋਨਾ ਕਾਰਨ ਪੈਰੋਲ ’ਤੇ ਘੁੰਮ ਰਹੇ ਪੰਜਾਬ ਭਰ ਦੇ ਕੈਦੀ ਹੁਣ ਜਾਣਗੇ ਜੇਲਾਂ 'ਚ
ਸ਼ਾਂਤੀਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਪੁਲਸ ਪ੍ਰਸ਼ਾਸ਼ਨ ਕਰਵਾਵੇ ਫਲੈਗ ਮਾਰਚ: ਅਮਿਤ ਅਰੋੜਾ
NEXT STORY