ਭਵਾਨੀਗੜ੍ਹ (ਕਾਂਸਲ)- ਪਿੰਡ ਨਰੈਣਗੜ੍ਹ ਦੇ ਲੋਕਾਂ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਪਿੰਡ ਦੇ ਗੁਰੂ ਘਰ ਦੇ ਗ੍ਰੰਥੀ ਦੇ ਉਸ ਦੇ ਸਾਥੀ ਨੂੰ ਪੁਲਸ ਹਵਾਲੇ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪਿੰਡ ਦੇ ਗੁਰੂ ਘਰ ਵਿਖੇ ਪਿੰਡ ਵਾਸੀਆਂ ਵੱਲੋਂ ਇਕੱਠ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਮਨਜਿੰਦਰ ਕੌਰ ਦੇ ਪਤੀ ਹਮੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਰਾਤ ਸਮੇਂ ਗੁਰੂ ਘਰ ਦੇ ਨੇੜੇ ਵਾਲੀ ਗਲੀ ਵਿਚੋਂ ਹੈਪੀ ਸਿੰਘ ਪੁੱਤਰ ਜਸਵਿੰਦਰ ਸਿੰਘ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ, ਜਿਸ ਦੀ ਤਲਾਸ਼ ਦੌਰਾਨ ਉਨ੍ਹਾਂ ਪਿੰਡ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲਨੇ ਸ਼ੁਰੂ ਕੀਤੇ ਤਾਂ ਉਹ ਸਮੇਂ ਹੈਰਾਨ ਰਹਿ ਗਏ ਜਦੋਂ ਇਕ ਘਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕਥਿਤ ਤੌਰ ’ਤੇ ਗੁਰੂ ਘਰ ਦਾ ਗ੍ਰੰਥੀ ਅਤੇ ਉਸ ਦਾ ਇਕ ਹੋਰ ਸਾਥੀ, ਜੋ ਕਿਸੇ ਹੋਰ ਪਿੰਡ ਦੇ ਵਿਚ ਗੁਰੂ ਘਰ ਦੇ ਵਿਚ ਗ੍ਰੰਥੀ ਹੈ, ਦੀਆਂ ਤਸਵੀਰਾਂ ਉਕਤ ਮੋਟਰਸਾਈਕਲ ਨੂੰ ਚੋਰੀ ਕਰਕੇ ਲਿਜਾਂਦਿਆਂ ਸਾਹਮਣੇ ਆਈਆਂ। ਇਸ ਸਬੰਧੀ ਅੱਜ ਪਿੰਡ ਵਾਸੀਆਂ ਵੱਲੋਂ ਗੁਰੂ ਘਰ ਵਿਚ ਇਕੱਠ ਕਰਕੇ ਜਦੋਂ ਉਕਤ ਗ੍ਰੰਥੀ ਤੋਂ ਸਖਤੀ ਨਾਲ ਇਸ ਸਬੰਧੀ ਪੁੱਛ-ਪੜਤਾਲ ਕੀਤੀ ਤਾਂ ਗ੍ਰੰਥੀ ਕਥਿਤ ਤੌਰ 'ਤੇ ਮੋਟਰਸਾਈਕਲ ਚੋਰੀ ਕਰਨ ਸਬੰਧੀ ਮੰਨ ਗਿਆ।
ਇਹ ਖ਼ਬਰ ਵੀ ਪੜ੍ਹੋ - ਸਕੂਲਾਂ ਦੇ ਨਵੇਂ ਸੈਸ਼ਨ 'ਤੇ ਪਿਆ ਭੰਬਲਭੂਸਾ! ਜਾਰੀ ਹੋ ਗਏ ਸਖ਼ਤ ਹੁਕਮ
ਹਮੀਰ ਸਿੰਘ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਵੀ ਇਸੇ ਤਰ੍ਹਾਂ ਹੀ ਪਿੰਡ ਵਿਚ ਇਕ ਵਿਆਹ ਸਮਾਗਮ ਵਿਚ ਆਏ ਇਕ ਵੇਟਰ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ। ਉਸ ਵੱਲੋਂ ਆਪਣਾ ਮੋਟਰਸਾਈਕਲ ਗੁਰੂ ਘਰ ਦੇ ਅੰਦਰ ਹੀ ਖੜ੍ਹਾ ਕੀਤਾ ਗਿਆ ਸੀ। ਅੱਜ ਦੇ ਇਕੱਠ ਦੌਰਾਨ ਜਦੋਂ ਪਿੰਡ ਵਾਸੀਆਂ ਨੇ ਗ੍ਰੰਥੀ ਤੋਂ ਇਸ ਮੋਟਰਸਾਈਕਲ ਬਾਰੇ ਵੀ ਪੁਛ ਪੜਤਾਲ ਕੀਤੀ, ਤਾਂ ਹੈਰਾਨੀਜਨਕ ਖ਼ੁਲਾਸਾ ਹੋਇਆ ਕਿ ਉਸ ਮੋਟਰਸਾਈਕਲ ਦੀ ਪਛਾਣ ਬਦਲ ਕੇ ਉਕਤ ਗ੍ਰੰਥੀ ਕਥਿਤ ਤੌਰ 'ਤੇ ਉਸ ਨੂੰ ਚਲਾ ਰਿਹਾ ਹੈ। ਉਸ ਨੂੰ ਵੀ ਪਿੰਡ ਵਾਸੀਆਂ ਨੇ ਬਰਾਮਦ ਕਰ ਲਿਆ। ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਤੇ ਹੈਪੀ ਸਿੰਘ ਵੱਲੋਂ ਪੁਲਸ ਨੂੰ ਲਿਖ਼ਤੀ ਸ਼ਿਕਾਇਤ ਵੀ ਦਿੱਤੀ ਗਈ। ਪਿੰਡ ਵਾਸੀਆਂ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਕਥਿਤ ਦੋਵੇਂ ਵਿਅਕਤੀਆਂ ਨੂੰ ਮੌਕੇ ਤੇ ਪਹੁੰਚੀ ਪੁਲਸ ਦੇ ਹਵਾਲੇ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - Punjab: ਬੱਸ ਸਟੈਂਡ ਨੇੜੇ ਗੰਦਾ ਧੰਦਾ ਕਰਦੀਆਂ ਕੁੜੀਆਂ ਨੂੰ ਥਾਣੇ ਲੈ ਆਏ ਪੁਲਸ ਮੁਲਾਜ਼ਮ, ਫ਼ਿਰ ਜੋ ਹੋਇਆ...
ਇਸ ਸਬੰਧੀ ਥਾਣਾ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਘੁੰਮਣ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ 2 ਵਿਅਕਤੀਆਂ ਨੂੰ ਪੁਲਸ ਵੱਲੋਂ ਥਾਣੇ ਲਿਆਂਦਾ ਗਿਆ ਹੈ, ਜਿਨ੍ਹਾਂ ਤੋ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਚਿਤਾਵਨੀ, ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ
NEXT STORY