ਅਬੋਹਰ (ਸੁਨੀਲ) : ਉਪਮੰਡਲ ਦੇ ਪਿੰਡ ਪੰਜਕੋਸੀ ਵਾਸੀ ਪਤੀ ਦੀ ਘਾਹ ਕੱਟਣ ਵਾਲੀ ਮਸ਼ੀਨ 'ਚ ਕਰੰਟ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਉਸਦੀ ਪਤਨੀ ਗੰਭੀਰ ਰੂਪ ਤੋਂ ਫੱਟੜ ਹੋ ਗਈ, ਪਤਨੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸਨੂੰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਸ਼ਰਮਨਾਕ: ਪਤੀ ਨੇ ਦੋਸਤਾਂ ਅੱਗੇ ਪਰੋਸੀ ਪਤਨੀ, ਦਿੱਤਾ ਘਿਨੌਣੀ ਵਾਰਦਾਤ ਨੂੰ ਅੰਜਾਮ
ਜਾਣਕਾਰੀ ਅਨੁਸਾਰ ਪੰਜਕੋਸੀ ਵਾਸੀ ਸਾਹਿਬ ਦੇਵ ਪੁੱਤਰ ਹਨੂਮਾਨਦਾਸ 48 ਸਾਲਾ ਆਪਣੀ ਪਤਨੀ ਸੁਮਨ ਰਾਣੀ ਦੇ ਨਾਲ ਘਰ 'ਚ ਘਾਹ ਵਾਲੀ ਮਸ਼ੀਨ ਨਾਲ ਘਾਹ ਕੱਟ ਰਿਹਾ ਸੀ ਕਿ ਅਚਾਨਕ ਮਸ਼ੀਨ 'ਚ ਕਰੰਟ ਆ ਗਿਆ ਜਿਸ ਨਾਲ ਸਾਹਿਬ ਦੇਵ ਤੇ ਉਸਦੀ ਪਤਨੀ ਸੁਮਨ ਰਾਣੀ ਗੰਭੀਰ ਰੂਪ ਤੋਂ ਫੱਟੜ ਹੋ ਗਏ। ਪਰਿਵਾਰ ਵਾਲਿਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਅਬੋਹਰ ਚ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਸਾਹਿਬ ਦੇਵ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਉਸਦੀ ਪਤਨੀ ਸੁਮਨ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰੈਫਰ ਕਰ ਦਿੱਤਾ। ਸਾਹਿਬ ਦੇਵ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਰੂਮ 'ਚ ਰਖਵਾਈ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਸ਼ਰਮਨਾਕ: ਪਤੀ ਨੇ ਦੋਸਤਾਂ ਅੱਗੇ ਪਰੋਸੀ ਪਤਨੀ, ਦਿੱਤਾ ਘਿਨੌਣੀ ਵਾਰਦਾਤ ਨੂੰ ਅੰਜਾਮ
1 ਅਕਤੂਬਰ ਤੋਂ ਕੋਰੋਨਾ ਮਰੀਜ਼ਾਂ ਦਾ ਹੋਵੇਗਾ 4 ਸਰਕਾਰੀ ਹਸਪਤਾਲਾਂ 'ਚ ਇਲਾਜ, ਸਿਰਫ 400 ਬੈੱਡ ਰਾਖਵੇਂ
NEXT STORY