ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ 3 ਦਿਨਾਂ ਮਾਨਸੂਨ ਇਜਲਾਸ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧਨਾ ਬਿੱਲ-2024' ਪੇਸ਼ ਕੀਤਾ ਗਿਆ, ਜੋ ਕਿ ਐੱਨ. ਓ. ਸੀ. ਬਾਰੇ ਹੈ। ਇਸ ਬਿੱਲ ਨੂੰ ਸਦਨ 'ਚ ਪਾਸ ਕਰ ਦਿੱਤਾ ਗਿਆ। ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੰਜਾਬ 'ਚ ਇਕ ਬਹੁਤ ਵੱਡਾ ਕਦਮ ਹੈ ਅਤੇ ਸੂਬੇ 'ਚ ਜਿਹੜੀ ਐੱਨ. ਓ. ਸੀ. ਦੀ ਸ਼ਰਤ ਲੱਗੀ ਹੋਈ ਸੀ, ਉਸ ਤੋਂ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਉਨ੍ਹਾਂ ਨੇ ਇਸ ਦੇ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਵੱਡੇ ਪੱਧਰ 'ਤੇ ਪੰਜਾਬ 'ਚ ਗੈਰ-ਕਾਨੂੰਨੀ ਕਾਲੋਨੀਆ ਬਣਦੀਆਂ ਗਈਆਂ। ਇਨ੍ਹਾਂ 'ਚ ਮੁੱਢਲੀਆਂ ਸਹੂਲਤਾਂ ਨਹੀਂ ਮਿਲਦੀਆਂ। ਅਜਿਹੇ 'ਚ ਮਾਨ ਸਰਕਾਰ ਨੇ ਉਨ੍ਹਾਂ ਲੋਕਾਂ ਦੀ ਬਾਂਹ ਫੜ੍ਹੀ ਹੈ, ਜਿਹੜੇ ਲੰਬੇ ਅਰਸੇ ਤੋਂ ਪਰੇਸ਼ਾਨ ਸਨ। ਜਦੋਂ ਕੋਈ ਵਿਅਕਤੀ ਰਜਿਸਟਰੀ ਕਰਾਉਣ ਜਾਂਦਾ ਸੀ ਤਾਂ ਉਸ ਦੇ ਲਈ ਐੱਨ. ਓ. ਸੀ. ਜ਼ਰੂਰੀ ਹੁੰਦੀ ਸੀ।
ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ
ਇਸ ਤਰ੍ਹਾਂ ਪਲਾਟ ਦੀ ਰਜਿਸਟਰੀ ਨਹੀਂ ਹੁੰਦੀ ਸੀ ਅਤੇ ਵਿਅਕਤੀ ਦਾ ਪੈਸਾ ਬਰਬਾਦ ਜਾਂਦਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਇਹ ਪੰਜਾਬ ਦੇ ਇਤਿਹਾਸ 'ਚ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ 500 ਗਜ਼ ਤੱਕ ਦੇ ਪਲਾਟਾਂ ਲਈ ਐੱਨ. ਓ. ਸੀ. ਦੀ ਸ਼ਰਤ ਹਟਾ ਦਿੱਤੀ ਗਈ ਹੈ। ਹਰਪਾਲ ਚੀਮਾ ਨੇ ਕਿਹਾ ਕਿ ਇਸ ਨਾਲ ਸਰਕਾਰ ਦੇ ਖਜ਼ਾਨੇ 'ਚ ਵੀ ਪੈਸਾ ਆਵੇਗਾ ਕਿਉਂਕਿ ਐੱਨ. ਓ. ਸੀ. ਦੀ ਸ਼ਰਤ ਕਾਰਨ ਰਜਿਸਟਰੀਆਂ ਰੁਕੀਆਂ ਹੋਈਆਂ ਸਨ, ਜੋ ਹੁਣ ਸ਼ੁਰੂ ਹੋ ਜਾਣਗੀਆਂ। ਇਸ ਤੋਂ ਆਉਣ ਵਾਲੇ ਪਾਸੇ ਨੂੰ ਵੀ ਜਨਤਾ ਦੀ ਸਹੂਲਤ ਲਈ ਵੱਖ-ਵੱਖ ਵਿਕਾਸ ਕਾਰਜਾਂ 'ਤੇ ਖ਼ਰਚ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਸਕੂਲ 'ਚ ਚੋਰੀ! ਰਿਕਾਰਡ ਨੂੰ ਵੀ ਪਹੁੰਚਾਇਆ ਨੁਕਸਾਨ
NEXT STORY