ਚੰਡੀਗੜ੍ਹ : ਇੱਥੇ ਪੀ. ਜੀ. ਆਈ. 'ਚ ਇਲਾਜ ਕਰਾਉਣ ਵਾਲੇ ਮਰੀਜ਼ਾਂ ਲਈ ਵੱਡੀ ਖ਼ਬਰ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਖੱਜਲ-ਖੁਆਰ ਨਹੀਂ ਹੋਵੇਗਾ। ਦਰਅਸਲ ਪੀ. ਜੀ. ਆਈ. ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ। ਸੰਗਠਨ ਦੇ ਮੁਖੀ ਡਾ. ਹਰਿਹਰਨ ਨੇ ਦੱਸਿਆ ਕਿ ਕੌਮੀ ਪੱਧਰ 'ਤੇ ਕੀਤੇ ਗਏ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਇਸ 'ਚ ਅਗਲੇ ਹੁਕਮਾਂ ਤੱਕ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ 'ਚ 68 ਫ਼ੀਸਦੀ ਵੋਟਿੰਗ, ਡਿਊਟੀ ਦੌਰਾਨ 2 ਮੌਤਾਂ, ਜਾਣੋ ਕਿੱਥੇ ਕੀ ਹੋਇਆ (ਤਸਵੀਰਾਂ)
ਫਿਲਹਾਲ ਸੰਕੇਤਿਕ ਤੌਰ 'ਤੇ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ ਪਰ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਹਾਲਾਂਕਿ ਹਸਪਤਾਲ 'ਚ ਅਟੈਂਡੈਂਟ, ਕਿਚਨ ਸਟਾਫ਼, ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਕਰਾਰ, ਜਾਣੋ ਕਾਰਨ
ਪੀ. ਜੀ. ਆਈ. ਪ੍ਰਸ਼ਾਸਨ ਦੇ ਦਾਅਵਾ ਕੀਤਾ ਹੈ ਕਿ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਦਾ ਕੋਈ ਖ਼ਾਸ ਅਸਰ ਨਹੀਂ ਹੋਇਆ ਕਿਉਂਕਿ 1300 ਰੈਜ਼ੀਡੈਂਟ ਡਾਕਟਰਾਂ 'ਚੋਂ 80 ਫ਼ੀਸਦੀ ਜ਼ਿਆਦਾਤਰ ਡਿਊਟੀ 'ਤੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਂਗੂ ਤੇ ਵਾਇਰਲ ਬੁਖ਼ਾਰ ਦਾ ਪ੍ਰਕੋਪ, ਹਸਪਤਾਲ ’ਚ ਮਰੀਜ਼ਾਂ ਦੀਆਂ ਕਤਾਰਾਂ
NEXT STORY