ਫਗਵਾੜਾ (ਜਲੋਟਾ) : ਜੀ. ਐੱਨ. ਏ. ਯੂਨੀਵਰਸਿਟੀ ਪੰਜਾਬ ’ਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਜੀ. ਐੱਨ. ਏ. ਦੇ ਐਵੀਏਸ਼ਨ ਵਿੰਗ ਵਿਚ ਐਵੀਏਸ਼ਨ ਦੀ ਸਿੱਖਿਆ ਲੈਣ ਲਈ ਆ ਰਹੇ ਵਿਦਿਆਰਥੀਆਂ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ. ਐੱਨ. ਏ. ਗਰੁੱਪ ਦੇ ਡਾਇਰੈਕਟਰ, ਜੀ. ਐੱਨ. ਏ. ਯੂਨੀਵਰਸਿਟੀ ਦੇ ਪ੍ਰਧਾਨ ਅਤੇ ਪ੍ਰੋ ਚਾਂਸਲਰ ਗੁਰਦੀਪ ਸਿੰਘ ਸੀਹਰਾ ਅਤੇ ਜੀ. ਐੱਨ. ਏ. ਗਰੁੱਪ ਦੇ ਡਾਇਰੈਕਟਰ ਅਤੇ ਜੀ. ਐੱਨ. ਏ. ਯੂਨੀਵਰਸਿਟੀ ਦੇ ਟਰੱਸਟੀ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਰਣਵੀਰ ਸਿੰਘ ਸੀਹਰਾ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਪ੍ਰਗਟ ਕੀਤੇ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਵਧਿਆ ਕਲੇਸ਼, ਮੰਤਰੀ ਤ੍ਰਿਪਤ ਬਾਜਵਾ ਨੇ ਅਸ਼ਵਨੀ ਸੇਖੜੀ ਨੂੰ ਕੀਤਾ ਚੈਲੰਜ
ਇਸ ਮੌਕੇ ਰਣਵੀਰ ਸਿੰਘ ਸੀਹਰਾ ਅਤੇ ਗੁਰਦੀਪ ਸਿੰਘ ਸੀਹਰਾ ਨੇ ਮੁੱਖ ਮੰਤਰੀ ਚੰਨੀ ਨੂੰ ਜੀ. ਐੱਨ. ਏ. ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਆ ਰਹੇ ਵਿਦਿਆਰਥੀ ਵਰਗ ਲਈ ਪ੍ਰਦਾਨ ਕੀਤੀ ਜਾ ਰਹੀ ਸਿੱਖਿਆ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੱਤੀ, ਜਿਸ ਨੂੰ ਉਨ੍ਹਾਂ ਬਹੁਤ ਧਿਆਨ ਨਾਲ ਸੁਣਿਆ ਤੇ ਇਸ ਗੱਲ ’ਤੇ ਪ੍ਰਸੰਨਤਾ ਜ਼ਾਹਿਰ ਕੀਤੀ ਕਿ ਸੂਬੇ ’ਚ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ਲਈ ਵਧੀਆ ਸਰੋਤ ਮੁਹੱਈਆ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਵਿਦਿਆਰਥੀਆਂ ਦੇ ਭਵਿੱਖ ਲਈ ਸਿੱਖਿਆ ਦੇ ਪਸਾਰ ਨੂੰ ਹਰ ਪੱਧਰ ’ਤੇ ਬਿਹਤਰ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਇਸ ਦਿਸ਼ਾ ’ਚ ਬਹੁਤ ਕੁਝ ਕੀਤਾ ਜਾ ਰਿਹਾ ਹੈ, ਜਿਸ ਦੇ ਚੰਗੇ ਨਤੀਜੇ ਆਉਣ ਵਾਲੇ ਦਿਨਾਂ ’ਚ ਦੇਖਣ ਨੂੰ ਮਿਲਣਗੇ ।
ਇਹ ਵੀ ਪੜ੍ਹੋ : ਫਿਰ ਚੰਨੀ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ’ਤੇ ਬੋਲਿਆ ਵੱਡਾ ਹਮਲਾ
ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਦੇ ਖੇਤਰ ’ਚ ਪੰਜਾਬ ਦੇ ਵਿਦਿਆਰਥੀ ਵਰਗ ਦਾ ਖਾਸ ਰੁਝਾਨ ਦੇਖਣ ਨੂੰ ਮਿਲਿਆ ਹੈ ਤੇ ਅੱਜ ਵਿਦਿਆਰਥੀ ਵਰਗ ਦੀ ਇਹ ਖਾਹਿਸ਼ ਹੈ ਕਿ ਉਨ੍ਹਾਂ ਨੂੰ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਦੀ ਤਰਜ਼ 'ਤੇ ਸੂਬੇ ਵਿਚ ਹੀ ਅਜਿਹੀ ਸਿੱਖਿਆ ਮੁਹੱਈਆ ਹੋਵੇ, ਜਿਸ ਨਾਲ ਉਨ੍ਹਾਂ ਦੇ ਕਰੀਅਰ ਦੀ ਸੁਨਹਿਰੀ ਸ਼ੁਰੂਆਤ ਹੋਵੇ। ਉਨ੍ਹਾਂ ਕਿਹਾ ਕਿ ਜੀ. ਐੱਨ. ਏ. ਯੂਨੀਵਰਸਿਟੀ ਇਸ ਦਿਸ਼ਾ ’ਚ ਬਹੁਤ ਵੱਡਾ ਯੋਗਦਾਨ ਪਾ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ’ਚ ਵੀ ਯੂਨੀਵਰਸਿਟੀ ਇਸੇ ਤਰਜ਼ ’ਤੇ ਸਫਲਤਾ ਦੇ ਨਵੇਂ ਆਯਾਮ ਸਥਾਪਿਤ ਕਰੇਗੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੂੰ ਜੀ. ਐੱਨ. ਏ. ਯੂਨੀਵਰਸਿਟੀ ਅਤੇ ਜੀ. ਐੱਨ. ਏ. ਗਰੁੱਪ ਵੱਲੋਂ ਰਣਵੀਰ ਸਿੰਘ ਸੀਹਰਾ ਅਤੇ ਗੁਰਦੀਪ ਸਿੰਘ ਸੀਹਰਾ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਕੇਸਰੀ ਗਰੁੱਪ ਦੇ ਬਿਊਰੋ ਚੀਫ਼ ਵਿਕਰਮ ਜਲੋਟਾ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਲੈਕਟਰ ਕਪੂਰਥਲਾ ਦੀਪਤੀ ਉੱਪਲ, ਆਈ. ਜੀ. ਜਲੰਧਰ ਰੇਂਜ ਜੀ. ਐੱਸ. ਢਿੱਲੋਂ, ਐੱਸ. ਐੱਸ. ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਸਮੇਤ ਕਈ ਪਤਵੰਤੇ ਹਾਜ਼ਰ ਸਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਡਰੱਗਜ਼ ਮਾਮਲੇ ’ਚ ਇਕ ਹੋਰ ਜਾਂਚ ਕਮੇਟੀ ਦਾ ਗਠਨ ਲੋਕਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਰਗਾ : ਭਗਵੰਤ ਮਾਨ
NEXT STORY