ਲੁਧਿਆਣਾ (ਗਣੇਸ਼)- ਲੁਧਿਆਣਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਨੇ ਆਪਣੇ ਪਿਓ ਨੂੰ ਪਿਸਤੌਲ ਦਿਖਾ ਕੇ ਤੇ ਡਰਾ-ਧਮਕਾ ਕੇ ਧੱਖੇ ਨਾਲ ਜ਼ਮੀਨ ਆਪਣੇ ਨਾਂ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਕਲਯੁਗੀ ਪੁੱਤ ਨੂੰ ਬਡਾਲੀ ਆਲਾ ਸਿੰਘ ਪੁਲਸ ਨੇ 2 ਪਿਸਟਲ ਬੋਰ, 8 ਕਾਰਤੂਸ, ਇਕ ਦੇਸੀ ਕੱਟਾ 315 ਬੋਰ ਤੇ 5 ਜ਼ਿੰਦਾ ਕਾਰਤੂਸਾਂ ਸਣੇ ਕਾਬੂ ਕਰ ਲਿਆ ਹੈ।
ਇਸ ਮਾਮਲੇ 'ਚ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਗੁਰਲਾਭ ਸਿੰਘ ਵਾਸੀ ਖੇੜੀ ਭਾਈ ਕੇ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਨਾਂ ਕਰੀਬ ਡੇਢ ਕਿਲਾ ਜ਼ਮੀਨ ਹੈ ਤੇ ਉਸ ਦਾ ਛੋਟਾ ਪੁੱਤਰ ਤਲਵਿੰਦਰ ਸਿੰਘ ਇਹ ਜ਼ਮੀਨ ਧੱਕੇ ਨਾਲ ਆਪਣੇ ਨਾਂ ਕਰਵਾਉਣਾ ਚਾਹੁੰਦਾ ਹੈ। ਜ਼ਮੀਨ ਪਿੱਛੇ ਉਸ ਨੇ ਆਪਣੇ ਪਿਓ ਨਾਲ ਕੁੱਟਮਾਰ ਵੀ ਕੀਤੀ ਹੈ ਤੇ ਧਮਕੀਆਂ ਵੀ ਦਿੰਦਾ ਰਿਹਾ ਹੈ ਕਿ ਜੇਕਰ ਜ਼ਮੀਨ ਉਸ ਦੇ ਨਾਂ ਨਾ ਹੋਈ ਤਾਂ ਉਹ ਆਪਣੇ ਨਾਜਾਇਜ਼ ਅਸਲੇ ਨਾਲ ਉਸ ਨੂੰ ਮਾਰ ਦੇਵੇਗਾ।
ਇਹ ਵੀ ਪੜ੍ਹੋ- ਮਸ਼ਹੂਰ ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇ.ਰਿੰਗ ਮਾਮਲੇ 'ਚੇ ਨਵਾਂ ਮੋੜ, ਸਾਹਮਣੇ ਆਇਆ 'Love' ਕੁਨੈਕਸ਼ਨ
ਇਸ ਮਗਰੋਂ ਪੁਲਸ ਨੇ ਕਾਰਵਾਈ ਕਰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਦੇ ਐੱਸ.ਐੱਚ.ਓ. ਅਮਰਦੀਪ ਸਿੰਘ ਤੇ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਤਲਵਿੰਦਰ ਸਿੰਘ ਨੂੰ ਨਾਜਾਇਜ਼ ਅਸਲੇ ਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਸ਼ਹੂਰ ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇ.ਰਿੰਗ ਮਾਮਲੇ 'ਚੇ ਨਵਾਂ ਮੋੜ, ਸਾਹਮਣੇ ਆਇਆ 'Love' ਕੁਨੈਕਸ਼ਨ
NEXT STORY