ਅੰਮ੍ਰਿਤਸਰ (ਸੁਮਿਤ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਏ. ਸੀ. ਵੋਲਵੋ ਬੱਸਾਂ ਦੀ ਸੇਵਾ ਨੂੰ ਬੀਤੇ ਦਿਨ ਅਧਿਕਾਰਤ ਤੌਰ ’ਤੇ ਹਰੀ ਝੰਡੀ ਦੇ ਦਿੱਤੀ ਗਈ ਸੀ। ਇਸ ਦੇ ਬਾਵਜੂਦ ਗੁਰੂ ਨਗਰੀ ਅੰਮ੍ਰਿਤਸਰ ਵਿਚ ਇਸ ਦੇ ਹਾਲਾਤ ਕੁਝ ਉਲਟ ਨਜ਼ਰ ਆਏ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਸਿਰਫ ਇਕ ਟਿਕਟ ਦੀ ਆਨਲਾਈਨ ਬੁਕਿੰਗ ਹੋਣ ਕਾਰਨ ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਦਿੱਲੀ ਹਵਾਈ ਅੱਡੇ ਲਈ ਰਵਾਨਾ ਨਹੀਂ ਹੋ ਸਕੀ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ
ਸੂਤਰਾਂ ਦੀ ਜੇਕਰ ਮੰਨੀਏ ਤਾਂ ਪਨਬੱਸ ਦੀ ਵੋਲਵੋ ਨੇ ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਸਵੇਰੇ 1.40 ਵਜੇ ਰਵਾਨਾ ਹੋਣਾ ਸੀ ਪਰ ਇਸ ਦੀਆਂ 43 ਸੀਟਾਂ ਵਿਚੋਂ ਸਿਰਫ ਇਕ ਸੀਟ ਹੀ ਬੁੱਕ ਹੋਈ ਸੀ। ਉਮੀਦ ਕੀਤੀ ਜਾ ਰਹੀ ਸੀ ਕਿ ਇਸ ਬੱਸ ਦੀਆਂ ਟਿਕਟਾਂ ਆਫ ਲਾਈਨ ਬੁੱਕ ਹੋ ਜਾਣਗੀਆਂ ਪਰ ਦੁਪਹਿਰ ਬਾਅਦ ਇਸ ਨੂੰ ਰੱਦ ਕਰਨ ਦਾ ਫ਼ੈਸਲਾ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ
ਸੰਗਰੂਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਦੇ ਹੱਕ 'ਚ ਅੱਜ ਰੋਡ ਸ਼ੋਅ ਕਰਨਗੇ ਮੁੱਖ ਮੰਤਰੀ ਮਾਨ
NEXT STORY