ਚੰਡੀਗੜ੍ਹ (ਅਸ਼ਵਨੀ) : ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 5,466.82 ਕਰੋੜ ਰੁਪਏ ਦੀ ਲਾਗਤ ਵਾਲੇ ਗ੍ਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ। ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗ੍ਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦਿੱਤੀ ਗਈ। ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ 25 ਲੱਖ ਬੂਟੇ ਮੁਫ਼ਤ ਵੰਡਣ ਸਬੰਧੀ ਯੋਜਨਾ ਉਲੀਕਣ ਲਈ ਕਿਹਾ ਤਾਂ ਜੋ ਸੂਬੇ ਵਿਚ ਹਰਿਆਲੀ ਅਧੀਨ ਰਕਬਾ ਵਧਾਉਣ ਲਈ ਲੋਕਾਂ ਨੂੰ ਇਸ ਮਿਸ਼ਨ ਵਿਚ ਸ਼ਾਮਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਕਬੱਡੀ ਖਿਡਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ ਸ਼ਹਿਰੀ ਖੇਤਰਾਂ ਵਿਚ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 101 ਨਵੀਆਂ ਬਗੀਚੀਆਂ (ਨਰਸਰੀਆਂ) ਲਗਾਉਣ, ਸੂਬੇ ਵਿਚ ਪੰਚਾਇਤ ਅਤੇ ਜੰਗਲ ਦੀਆਂ ਜ਼ਮੀਨਾਂ ’ਤੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ ’ਤੇ 128 ਪਵਿੱਤਰ ਵਣ (ਜੰਗਲਾਤ ਖੇਤਰ) ਅਤੇ ਇਸ ਵਿੱਤੀ ਵਰ੍ਹੇ ਦੌਰਾਨ 12 ਫਾਰੈਸਟ ਅਤੇ ਨੇਚਰ ਅਵੇਅਰਨੈੱਸ ਪਾਰਕ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਵਿੱਤ ਕਮਿਸ਼ਨਰ, ਜੰਗਲਾਤ ਡੀ. ਕੇ. ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਐੱਨ. ਐੱਚ. ਏ. ਆਈ. ਦੇ ਸਹਿਯੋਗ ਨਾਲ ਲੰਬਾਈ ਵਾਲੇ ਇਕ ਲੱਖ ਬੂਟੇ ਲਗਾਏ ਸਨ ਅਤੇ ਇਸ ਸਾਲ ਵੀ ਪੰਜਾਬ ਵਿਚੋਂ ਲੰਘਣ ਵਾਲੇ ਰਾਜਮਾਰਗਾਂ ਦੇ 5 ਵੱਖ-ਵੱਖ ਹਿੱਸਿਆਂ ’ਤੇ ਇਕ ਲੱਖ ਹੋਰ ਪੌਦੇ ਲਗਾਉਣ ਦੀ ਯਤਨ ਕੀਤੇ ਜਾ ਰਹੇ ਹਨ। ਸ਼ਿਵਾਲਿਕ ਹੇਠਲੀਆਂ ਪਹਾੜੀਆਂ ਵਿੱਚ ਰਹਿੰਦੇ ਸਥਾਨਕ ਭਾਈਚਾਰਿਆਂ ਦੀ ਆਮਦਨ ਵਿਚ ਸੁਧਾਰ ਲਈ ਆਮਦਨੀ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਜਿਵੇਂ ਸਥਾਨਕ ਨੌਜਵਾਨਾਂ ਦੀ ਹੁਨਰ ਵਿਕਾਸ ਸਿਖਲਾਈ ਵਾਸਤੇ ਇਕ ਕਰੋੜ ਰੁਪਏ ਰੱਖੇ ਗਏ ਹਨ ਤਾਂ ਜੋ ਉਨ੍ਹਾਂ ਦੀ ਜੀਵਿਕਾ ਵਿਚ ਸੁਧਾਰ ਲਿਆਂਦਾ ਜਾ ਸਕੇ। ਮੀਟਿੰਗ ਪੀ. ਸੀ. ਸੀ. ਐੱਫ਼. ਵੀ. ਬੀ. ਕੁਮਾਰ, ਚੀਫ ਵਾਈਲਡ ਲਾਈਫ ਵਾਰਡਨ ਆਰ. ਕੇ. ਮਿਸ਼ਰਾ ਅਤੇ ਏ. ਸੀ. ਸੀ. ਐੱਫ਼. (ਵਿਕਾਸ) ਅਤੇ ਸੀ. ਈ. ਓ. ਮਿਸਨ ਤੰਦਰੁਸਤ ਪੰਜਾਬ ਸੌਰਭ ਗੁਪਤਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ
100 ਪੁਰਾਣੇ ਰੁੱਖਾਂ ਦੀ ਸੰਭਾਲ ਲਈ ਵਿਰਾਸਤ-ਏ-ਦਰੱਖਤ
ਸੂਬੇ ਦੇ ਪੁਰਾਣੇ ਅਤੇ ਵਿਰਾਸਤੀ ਰੁੱਖਾਂ ਦੀ ਰਾਖੀ ਅਤੇ ਇਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਕ ਵਿਲੱਖਣ ਯੋਜਨਾ ਵਿਰਾਸਤ-ਏ-ਦਰੱਖਤ ਬਾਰੇ ਵਿਚਾਰ ਕੀਤਾ ਗਿਆ। ਇਹ ਫ਼ੈਸਲਾ ਲਿਆ ਗਿਆ ਕਿ ਗ੍ਰੀਨ ਪੰਜਾਬ ਮਿਸ਼ਨ ਤਹਿਤ ਪਹਿਲੇ ਪੜਾਅ ਵਿਚ ਜੰਗਲਾਤ ਵਿਭਾਗ ਵੱਲੋਂ ਰਾਜ ਦੇ 100 ਸਭ ਤੋਂ ਪੁਰਾਣੇ ਰੁੱਖਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
NEXT STORY