ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਜੀ ਕੀਤੀ ਹੈ। ਡੀ. ਜੀ. ਪੀ. ਨੇ ਆਖਿਆ ਹੈ ਕਿ ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫ਼ਤਾਰ ਕਰਕੇ ਹੋਏ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਵਲੋਂ ਇਕ ਹੋਰ ਵੱਡਾ ਐਲਾਨ, ਜਾਰੀ ਹੋਇਆ ਨੋਟੀਫਿਕੇਸ਼ਨ
ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ 9 ਐੱਮਐੱਮ ਗਲਾਕ ਪਿਸਤੌਲ ਬਰਾਮਦ ਕੀਤੀ ਹੈ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਮੁਲਜ਼ਮ ਫਿਲਹਾਲ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਦੀ ਹਿਰਾਸਤ ਵਿਚ ਹੈ। ਮੁੱਢਲੇ ਖੁਲਾਸੇ ਵਿਚ ਇਹ ਸਾਹਮਣੇ ਆਇਆ ਹੈ ਕਿ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿਚ ਹੋਏ ਗ੍ਰਨੇਡ ਧਮਾਕੇ ਵਿਚ ਅਹਿਮ ਭੂਮਿਕਾ ਨਿਭਾਈ, ਜਿਸ ਨੂੰ ਉਸ ਨੇ ਸਵੀਕਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਮੰਤਰੀ ਧਾਲੀਵਾਲ ਨੇ ਕੀਤਾ ਟਵੀਟ
NEXT STORY