ਨਵਾਂਸ਼ਹਿਰ (ਤ੍ਰਿਪਾਠੀ : ਨਵਾਂਸ਼ਹਿਰ 'ਚ ਸਥਿਤ ਇਕ ਸ਼ਰਾਬ ਦੇ ਠੇਕੇ ’ਤੇ ਬੀਤੀ ਰਾਤ ਅਣਪਛਾਤੇ ਲੋਕਾਂ ਵੱਲੋਂ ਗ੍ਰਨੇਡ ਸੁੱਟ ਕੇ ਧਮਾਕਾ ਕੀਤਾ ਗਿਆ। ਇਹ ਗ੍ਰਨੇਡ ਹਮਲਾ ਜਾਂਡਲਾ ਤੋਂ ਬੀਰੋਵਾਲ ਰੋਡ ’ਤੇ ਸਥਿਤ ਸ਼ਰਾਬ ਦੇ ਠੇਕੇ 'ਤੇ ਹੋਇਆ ਹੈ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਇਸ ਵਾਰਦਾਤ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਧਮਾਕੇ ਨਾਲ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਥੇ ਇਹ ਵੀ ਦੱਸਣਯੋਗ ਹੈ ਕਿ ਨਵਾਂਸ਼ਹਿਰ ਵਿਚ ਪਿਛਲੇ ਕੁਝ ਸਮੇਂ ਦੌਰਾਨ ਧਮਾਕੇ ਦੀ ਦੂਜੀ ਵੱਡੀ ਘਟਨਾ ਹੈ। ਹਾਲਾਂਕਿ ਪੁਲਸ ਵਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਪਰ ਫਿਲਹਾਲ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਉਧਰ ਡੀ.ਐੱਸ.ਪੀ. ਰਾਜ ਕੁਮਾਰ ਬਰਾੜ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਔਰਤਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਦੇ ਇਸ ਇਲਾਕੇ 'ਚ ਤੇਜ਼ੀ ਨਾਲ ਫੈਲ ਰਹੀ ਇਹ ਭਿਆਨਕ ਬੀਮਾਰੀ, ਖੇਤਰ ਨੂੰ ਐਲਾਨਿਆ ਇਨਫੈਕਟਿਡ ਜ਼ੋਨ
NEXT STORY