ਲੁਧਿਆਣਾ/ਚੰਡੀਗੜ੍ਹ : ਦਿੱਲੀ ਧਮਾਕੇ ਮਗਰੋਂ ਪੰਜਾਬ 'ਚ ਹਾਈ ਅਲਰਟ ਦਰਮਿਆਨ ਲੁਧਿਆਣਾ ਕਮਿਸ਼ਨਰੇਟ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਆਈ. ਐੱਸ. ਆਈ. ਪਾਕਿਸਤਾਨ ਸਮਰਥਿਕ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਵਿਦੇਸ਼ੀ ਆਧਾਰਿਤ ਹੈਂਡਲਰਾਂ ਦੇ 10 ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਦੋਸ਼ੀ ਮਲੇਸ਼ੀਆ 'ਚ ਸਥਿਤ 3 ਸੰਚਾਲਕਾਂ ਰਾਹੀਂ ਪਾਕਿਸਤਾਨ ਆਧਾਰਿਤ ਹੈਂਡਲਰਾਂ ਦੇ ਸੰਪਰਕ 'ਚ ਸਨ ਤਾਂ ਜੋ ਹੈਂਡ ਗ੍ਰਨੇਡ ਚੁੱਕਣ ਅਤੇ ਡਿਲੀਵਰੀ ਦਾ ਤਾਲਮੇਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਸਕੀਮ
ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਹੈਂਡਲਰਾਂ ਰਾਹੀਂ ਸੂਬੇ 'ਚ ਅਸ਼ਾਂਤੀ ਪੈਦਾ ਕਰਨ ਲਈ ਅਤੇ ਆਬਾਦੀ ਵਾਲੇ ਖੇਤਰ 'ਚ ਗ੍ਰਨੇਡ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਸ ਬਾਰੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਪੰਚਾਂ-ਪੰਚਾਂ ਲਈ ਪਹਿਲੀ ਵਾਰ ਵੱਡੇ ਹੁਕਮ ਲਾਗੂ, ਸਰਕਾਰੀ ਮੁਲਾਜ਼ਮਾਂ ਵਾਂਗ ਹੁਣ...(ਵੀਡੀਓ)
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਪੰਜਾਬ 'ਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਤਵਾਦ ਨੂੰ ਖ਼ਤਮ ਕਰਨ ਅਤੇ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 1,20,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
NEXT STORY